ਅੰਮ੍ਰਿਤਸਰ : ਅੰਮ੍ਰਿਤਸਰ (Amritsar) ਦੇ ਪਿੰਡ ਦਰਬੁਰਜੀ ਵਿੱਚ ਅੱਜ ਸਵੇਰੇ ਦੋ ਨੌਜਵਾਨਾਂ ਨੇ ਘਰ ਵਿੱਚ ਦਾਖਲ ਹੋ ਕੇ ਅਮਰੀਕਾ ਪੀ.ਆਰ. ਨੌਜਵਾਨ ‘ਤੇ ਗੋਲੀਆ ਚਲਾ ਦਿੱਤੀਆਂ ਸੀ। ਦੋ ਗੋਲੀਆਂ ਲੱਗਣ ਨਾਲ ਐਨ.ਆਰ.ਆਈ ਨੌਜਵਾਨ ਸੁਖਚੈਨ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਅਜਿਹੇ ‘ਚ ਪੁਲਿਸ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜ਼ਖਮੀ ਨੌਜਵਾਨ ਸੁਖਚੈਨ ਸਿੰਘ ਹਸਪਤਾਲ ‘ਚ ਦਾਖਲ ਹੈ ਅਤੇ ਉਸ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ‘ਚ ਹਨ। ਫਿਲਹਾਲ ਸੁਖਚੈਨ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਫਿਲਹਾਲ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦਾ ਨਿਸ਼ਾਨਾ ਕੇਵਲ ਸੁਖਚੈਨ ਸਿੰਘ ਸੀ। ਪੁਲਿਸ ਨੇ ਸੀ.ਸੀ.ਟੀ.ਵੀ ਕੈਮਰੇ ਜ਼ਬਤ ਕਰ ਲਏ ਹਨ ਅਤੇ ਜਾਂਚ ਵਿਚ ਜੋ ਵੀ ਸਾਹਮਣੇ ਆਵੇਗਾ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਆਪਣੀ ਸਹੂਲਤ ਅਨੁਸਾਰ ਵੱਖ-ਵੱਖ ਪਹਿਲੂਆਂ ਤੋਂ ਕਾਰਵਾਈ ਕਰ ਰਹੀ ਹੈ।

Leave a Reply