PGI ਦੇ ਬਾਹਰ ਲੰਗਰ ‘ਤੇ ਨਿਹੰਗ ਸਿੰਘਾਂ ਨੇ ਇੱਕ ਈ-ਰਿਕਸ਼ਾ ਚਾਲਕ ‘ਤੇ ਤਲਵਾਰ ਨਾਲ ਕੀਤੀ ਹਮਲਾ
By admin / July 26, 2024 / No Comments / Punjabi News
ਚੰਡੀਗੜ੍ਹ : ਇੱਥੇ ਪੀ.ਜੀ.ਆਈ ਦੇ ਬਾਹਰ ਲੰਗਰ ‘ਤੇ ਨਿਹੰਗ ਸਿੰਘਾਂ ਨੇ ਇੱਕ ਈ-ਰਿਕਸ਼ਾ ਚਾਲਕ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਇਹ ਘਟਨਾ ਬੀਤੇ ਦਿਨ ਉਸ ਸਮੇਂ ਵਾਪਰੀ ਜਦੋਂ ਲੰਗਰ ਛਕਣ ਤੋਂ ਬਾਅਦ ਈ-ਰਿਕਸ਼ਾ ਚਾਲਕ ਸਾਈਡ ‘ਤੇ ਚਲਾ ਗਿਆ ਅਤੇ ਬੀੜੀ ਪੀਣਾ ਸ਼ੁਰੂ ਕਰ ਦਿੱਤੀ। ਇਸ ਦੌਰਾਨ ਨਿਹੰਗ ਸਿੰਘ ਉਸ ਦੇ ਨੇੜੇ ਆਇਆ ਅਤੇ ਉਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਈ-ਰਿਕਸ਼ਾ ਚਾਲਕ ਸੰਨੀ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ। ਘਟਨਾ ਤੋਂ ਬਾਅਦ ਦੋਸ਼ੀ ਨਿਹੰਗ ਸਿੰਘ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਇਸ ਦੌਰਾਨ ਪੁਲਿਸ ਜ਼ਖ਼ਮੀ ਈ-ਰਿਕਸ਼ਾ ਚਾਲਕ ਨੂੰ ਸੈਕਟਰ-16 ਦੇ ਹਸਪਤਾਲ ਲੈ ਗਈ ਜਿੱਥੇ ਉਸ ਦੇ ਸਿਰ ’ਤੇ ਟਾਂਕੇ ਲੱਗਣ ਮਗਰੋਂ ਉਸ ਨੂੰ ਛੁੱਟੀ ਦੇ ਦਿੱਤੀ ਗਈ।
ਸੈਕਟਰ-11 ਥਾਣਾ ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਨਿਹੰਗ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ। ਪੁਲਿਸ ਮਾਮਲੇ ਦੀ ਅਗਲੀ ਕਾਰਵਾਈ ਕਰਨ ‘ਚ ਜੁਟੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨਿਹੰਗ ਸਿੰਘ ਸ੍ਰੀ ਆਨੰਦਪੁਰ ਸਾਹਿਬ ਤੋਂ ਇਕ ਜਥੇ ਨਾਲ ਆਏ ਸਨ। ਇਹ ਜਥਾ ਉਥੋਂ ਚਲੇ ਗਏ ਪਰ ਨਿਹੰਗ ਸਿੰਘ ਪੀ.ਜੀ.ਆਈ. ਬਾਹਰ ਲੰਗਰ ਦੀ ਸੇਵਾ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਈ-ਰਿਕਸ਼ਾ ਚਾਲਕ ਸੰਨੀ ਨੇ ਲੰਗਰ ਤੋਂ ਬਾਅਦ ਸਾਈਡ ‘ਤੇ ਬੀੜੀ ਪੀਣੀ ਸ਼ੁਰੂ ਕਰ ਦਿੱਤੀ। ਨਿਹੰਗ ਸਿੰਘਾਂ ਨੇ ਉਸ ਨੂੰ ਬੀੜੀ ਪੀਣ ਤੋਂ ਵਰਜਿਆ। ਸੰਨੀ ਨੇ ਅਜੇ ਬੀੜੀ ਵੀ ਨਹੀਂ ਬਾਲੀ ਸੀ ਜਦੋਂ ਨਿਹੰਗ ਸਿੰਘ ਨੇ ਉਸ ਨੂੰ ਡਰਾਉਣ ਲਈ ਦੋ ਵਾਰ ਤਲਵਾਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਤੀਜੀ ਵਾਰ ਨਿਹੰਗ ਸਿੰਘ ਨੇ ਤਲਵਾਰ ਦੇ ਬੱਟ ਨਾਲ ਉਸ ਦੇ ਸਿਰ ‘ਤੇ ਵਾਰ ਕਰ ਦਿੱਤਾ।
ਘਟਨਾ ਤੋਂ ਬਾਅਦ ਮੌਕੇ ‘ਤੇ ਲੋਕ ਇਕੱਠੇ ਹੋ ਗਏ। ਫਿਰ ਨਿਹੰਗ ਸਿੰਘ ਪੀ.ਜੀ.ਆਈ. ਚੌਰਾਹੇ ‘ਤੇ ਖਲੋ ਕੇ ਉਹ ਆਪਣੀ ਤਲਵਾਰ ਲਹਿਰਾਉਣ ਲੱਗਾ। ਲੋਕਾਂ ਨੇ ਇੱਕਜੁੱਟ ਹੋ ਕੇ ਨਿਹੰਗ ਸਿੰਘ ਨੂੰ ਫੜ ਲਿਆ ਅਤੇ ਘਟਨਾ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਸੂਚਨਾ ਮਿਲਦੇ ਹੀ ਸੈਕਟਰ-11 ਥਾਣਾ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਨਿਹੰਗ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।