ਵਾਰਾਨਸੀ : ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅੱਜ ਪਹਿਲੀ ਵਾਰ ਵਾਰਾਨਸੀ ਪਹੁੰਚੇ। ਉਨ੍ਹਾਂ ਨੇ ਵਾਰਾਣਸੀ ਵਿੱਚ ਆਯੋਜਿਤ ਇੱਕ ਸਮਾਗਮ ਦੌਰਾਨ ਕਿਸਾਨ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕੀਤੀ। ਪ੍ਰੋਗਰਾਮ ਵਿੱਚ, ਪ੍ਰਧਾਨ ਮੰਤਰੀ ਨੇ ਇੱਕ ਬਟਨ ਦਬਾ ਕੇ ਸਿੱਧੇ ਟਰਾਂਸਫਰ ਰਾਹੀਂ 9 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ 2 ਹਜ਼ਾਰ ਕਿਸ਼ਤਾਂ ਨੂੰ ਡਿਜੀਟਲ ਰੂਪ ਵਿੱਚ ਟਰਾਂਸਫਰ ਕੀਤਾ ਹੈ।

ਇਸ ਯੋਜਨਾ ਤਹਿਤ ਕਰੋੜਾਂ ਕਿਸਾਨਾਂ ਦੇ ਖਾਤਿਆਂ ਵਿੱਚ 20,000 ਰੁਪਏ ਭੇਜੇ ਗਏ ਹਨ। ਇਹ 1 ਫਰਵਰੀ 2019 ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ ਤੱਕ ਕਿਸਾਨਾਂ ਨੂੰ 16 ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਸ ਸਹੂਲਤ ਦਾ ਲਾਭ ਲੈਣ ਵਾਲੇ ਕਿਸਾਨਾਂ ਲਈ ਕੇ.ਵਾਈ.ਸੀ ਪ੍ਰਕਿਰਿਆ ਨੂੰ ਲਾਜ਼ਮੀ ਬਣਾਇਆ ਗਿਆ ਹੈ।

Leave a Reply