ਲਖਨਊ : ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਬੀਤੇ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਅੱਜ ਯਾਨੀ ਐਤਵਾਰ ਨੂੰ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (28 ਜੁਲਾਈ) ਮੀਟਿੰਗ ਕਰਨ ਜਾ ਰਹੇ ਹਨ।

ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕੇਂਦਰੀ ਮੰਤਰੀ ਅਤੇ ਭਾਜਪਾ ਮੁਖੀ ਜੇ.ਪੀ ਨੱਡਾ ਭਾਜਪਾ ਹੈੱਡਕੁਆਰਟਰ ਪਹੁੰਚ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਭਾਜਪਾ ਹੈੱਡਕੁਆਰਟਰ ਪੁੱਜੇ। ਜਦੋਂ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਯੂ.ਪੀ ਹਾਊਸ ਤੋਂ ਰਵਾਨਾ ਹੋ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੀਟਿੰਗ ਕੇਂਦਰੀ ਬਜਟ ਦੀ ਪੇਸ਼ਕਾਰੀ ਦੇ ਮੱਦੇਨਜ਼ਰ ਕੀਤੀ ਜਾ ਰਹੀ ਹੈ। ਜਿਸ ‘ਚ ਵਿਰੋਧੀ ਧਿਰ ਨੇ ਕੇਂਦਰ ਸਰਕਾਰ ‘ਤੇ ਬਿਹਾਰ ਅਤੇ ਆਂਧਰਾ ਪ੍ਰਦੇਸ਼ ਨੂੰ ਛੱਡ ਕੇ ਬਾਕੀ ਸਾਰੇ ਰਾਜਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ। ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ, ਕਿਉਂਕਿ ਪਾਰਟੀ ਸੰਸਦ ਦੇ ਹੇਠਲੇ ਸਦਨ ਵਿਚ ਆਪਣਾ ਬਹੁਮਤ ਗੁਆ ਬੈਠੀ ਸੀ।

Leave a Reply