ਸ੍ਰੀਨਗਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਅਧਿਕਾਰ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਖ਼ਤਮ ਕਰਨ ਤੋਂ ਬਾਅਦ ਕਸ਼ਮੀਰ ਦੇ ਆਪਣੇ ਪਹਿਲੇ ਦੌਰੇ ਦੌਰਾਨ ਅੱਜ ਸ੍ਰੀਨਗਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਕ ਅਧਿਕਾਰਤ ਬਿਆਨ ਮੁਤਾਬਕ ਮੋਦੀ ਸ਼੍ਰੀਨਗਰ ਦੇ ਬਖਸ਼ੀ ਸਟੇਡੀਅਮ ‘ਚ ‘ਡਿਵੈਲਪ ਇੰਡੀਆ, ਡਿਵੈਲਪ ਜੰਮੂ ਕਸ਼ਮੀਰ’ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ‘ਚ ਖੇਤੀਬਾੜੀ ਅਰਥਵਿਵਸਥਾ ਨੂੰ ਹੁਲਾਰਾ ਦੇਣ ਲਈ ਲਗਭਗ 5,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਸ਼੍ਰੀਨਗਰ ਫੇਰੀ ਦੇ ਮੱਦੇਨਜ਼ਰ ਸ਼ਹਿਰ ਨੂੰ ਡਰੋਨ ਅਤੇ ਕਵਾਡਕਾਪਟਰ ਆਪਰੇਸ਼ਨ ਲਈ ਅਸਥਾਈ ਰੈੱਡ ਜ਼ੋਨ ਘੋਸ਼ਿਤ ਕੀਤਾ ਗਿਆ ਹੈ।

Leave a Reply