ਦੀਨਾਨਗਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਅੱਜ ਫਤਿਹ ਰੈਲੀ ਗੁਰਦਾਸਪੁਰ ਦੀਨਾਨਗਰ ਬਾਈਪਾਸ ‘ਤੇ ਹੋਣ ਜਾ ਰਹੀ ਹੈ। ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸਵੇਰ ਤੋਂ ਹੀ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।

ਸੂਤਰਾਂ ਅਨੁਸਾਰ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਬਲਬੀਰ ਸਿੰਘ ਰੰਧਾਵਾ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਜੀਵਨ ਚੱਕ ਸਮੇਤ ਦਲਬੀਰ ਸਿੰਘ ਆਦਿ ਨੂੰ ਪੁਲਿਸ ਨੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ ਤਾਂ ਜੋ ਕਿਸੇ ਕਿਸਾਨ ਜਥੇਬੰਦੀ ਵੱਲੋਂ ਕੋਈ ਕਾਰਵਾਈ ਨਾ ਕੀਤੀ ਜਾ ਸਕੇ।

Leave a Reply