ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਉਨਾਓ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ (A Terrible Road Accident) ਵਾਪਰਿਆ। ਇੱਥੇ ਇੱਕ ਸਲੀਪਰ ਬੱਸ ਅਤੇ ਇੱਕ ਟੈਂਕਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਔਰਤਾਂ ਅਤੇ ਇੱਕ ਬੱਚੇ ਸਮੇਤ 18 ਲੋਕਾਂ ਦੀ ਮੌਤ ਹੋ ਗਈ। ਜਦਕਿ 20 ਲੋਕ ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਦੇਖ-ਰੇਖ ਹੇਠ ਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਵਿੱਚ ਲੱਗਾ ਹੋਇਆ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਲਈ ਮੁਆਵਜ਼ੇ ਦਾ ਐਲਾਨ ਵੀ ਕੀਤਾ।

ਪੀੜਤਾਂ ਦੀ ਹਰ ਸੰਭਵ ਮਦਦ ਕਰਨ ‘ਚ ਲੱਗਾ ਹੋਇਆ ਹੈ ਪ੍ਰਸ਼ਾਸਨ : ਪੀ.ਐੱਮ ਮੋਦੀ  
ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਜਾਰੀ ਇੱਕ ਪੋਸਟ ਵਿੱਚ, ਮੋਦੀ ਨੇ ਕਿਹਾ, ‘ਉੱਤਰ ਪ੍ਰਦੇਸ਼ ਦੇ ਉਨਾਵ ਵਿੱਚ ਸੜਕ ਹਾਦਸਾ ਬੇਹੱਦ ਦਰਦਨਾਕ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ ਜਿਨ੍ਹਾਂ ਨੇ ਇਸ ਵਿੱਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਪ੍ਰਮਾਤਮਾ ਉਨ੍ਹਾਂ ਨੂੰ ਇਸ ਔਖੀ ਘੜੀ ਵਿੱਚ ਬਲ ਬਖਸ਼ੇ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਿਆਂ ਉਨ੍ਹਾਂ ਕਿਹਾ, ‘ਰਾਜ ਸਰਕਾਰ ਦੀ ਨਿਗਰਾਨੀ ਹੇਠ ਸਥਾਨਕ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਲੱਗਾ ਹੋਇਆ ਹੈ।’

ਪੀੜਤਾਂ ਨੂੰ ਮਿਲੇਗਾ ਇੰਨਾ ਮੁਆਵਜ਼ਾ
PMO ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਹਰੇਕ ਜ਼ਖਮੀ ਵਿਅਕਤੀ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।

ਬੱਸ ਅਤੇ ਟੈਂਕਰ ਵਿਚਾਲੇ ਹੋਈ ਟੱਕਰ
ਇਹ ਹਾਦਸਾ ਉਨਾਵ ਥਾਣੇ ਦੇ ਬੇਹਟਾ ਮੁਜਾਵਰ ਖੇਤਰ ਅਧੀਨ ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਕਿਲੋਮੀਟਰ ਨੰਬਰ 247 ‘ਤੇ ਵਾਪਰਿਆ। ਇਸ ਵਿੱਚ ਡਬਲ ਡੇਕਰ ਬੱਸ ਨੰਬਰ ਯੂ.ਪੀ 95 ਟੀ 4720 ਨੇ ਦੁੱਧ ਦੇ ਟੈਂਕਰ ਨੰਬਰ ਯੂ.ਪੀ 70 ਸੀ.ਟੀ 3999 ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਵਿੱਚ 18 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 20 ਤੋਂ ਵੱਧ ਜ਼ਖਮੀ ਹੋਣ ਦੀ ਸੂਚਨਾ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਬੇਹਟਾ ਮੁਜਾਵਰ ਦੀ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਾਰੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਸੀ.ਐੱਚ.ਸੀ ਬੰਗੜਮਾਊ ਵਿਖੇ ਦਾਖਲ ਕਰਵਾਇਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।

Leave a Reply