ਨਵੀਂ ਦਿੱਲੀ: 15 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਝਾਰਖੰਡ ਦੇ ਜਮਸ਼ੇਦਪੁਰ ਤੋਂ ਦੇਸ਼ ਦੇ ਵੱਖ-ਵੱਖ ਰਾਜਾਂ ਲਈ 10 ਵੰਦੇ ਭਾਰਤ ਰੇਲਗੱਡੀਆਂ (10 Vande Bharat Trains) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਜਾਣਕਾਰੀ ਮੁਤਾਬਕ ਪੀ.ਐਮ ਮੋਦੀ ਪਹਿਲੀ ਵਾਰ ਇੱਕੋ ਸਮੇਂ 10 ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਉਣਗੇ। ਇਹ 10 ਵੰਦੇ ਭਾਰਤ ਟਰੇਨਾਂ ਦੇਸ਼ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਤੋਂ ਚਲਾਈਆਂ ਜਾਣਗੀਆਂ।
ਰੇਲਵੇ ਬੋਰਡ ਤੋਂ ਜਾਰੀ ਹੁਕਮਾਂ ਅਨੁਸਾਰ ਦੇਸ਼ ਭਰ ਦੇ ਜਿਨ੍ਹਾਂ ਰਾਜਾਂ ਨੂੰ ਇਹ ਵੰਦੇ ਭਾਰਤ ਟ੍ਰੇਨ ਮਿਲੀ ਹੈ, ਉਨ੍ਹਾਂ ਵਿੱਚ ਝਾਰਖੰਡ, ਬਿਹਾਰ, ਪੱਛਮੀ ਬੰਗਾਲ, ਉੜੀਸਾ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਤੇਲੰਗਾਨਾ, ਕਰਨਾਟਕ, ਛੱਤੀਸਗੜ੍ਹ ਅਤੇ ਉੱਤਰ ਪ੍ਰਦੇਸ਼ ਸ਼ਾਮਲ ਹਨ। 15 ਸਤੰਬਰ ਤੋਂ ਚੱਲਣ ਵਾਲੀਆਂ 10 ਵੰਦੇ ਭਾਰਤ ਟਰੇਨਾਂ ਵਿੱਚੋਂ ਜ਼ਿਆਦਾਤਰ ਬਿਹਾਰ ਵਿੱਚੋਂ ਲੰਘਣਗੀਆਂ। ਜ਼ਿਕਰਯੋਗ ਹੈ ਕਿ ਝਾਰਖੰਡ ‘ਚ ਆਉਣ ਵਾਲੇ ਦਿਨਾਂ ‘ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।