ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਉੱਤਰਾਖੰਡ ‘ਚ ਊਧਮ ਸਿੰਘ ਨਗਰ ਜ਼ਿਲੇ ਦੇ ਰੁਦਰਪੁਰ ‘ਚ 2 ਅਪ੍ਰੈਲ ਨੂੰ ਇਕ ਜਨ ਸਭਾ ਨੂੰ ਸੰਬੋਧਿਤ ਕਰਕੇ ਸੂਬੇ ‘ਚ ਭਾਰਤੀ ਜਨਤਾ ਪਾਰਟੀ (Bharatiya Janata Party) ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ।

ਉੱਤਰਾਖੰਡ ਦੀਆਂ ਪੰਜ ਲੋਕ ਸਭਾ ਸੀਟਾਂ ‘ਤੇ ਆਮ ਚੋਣਾਂ ਦੇ ਪਹਿਲੇ ਪੜਾਅ ‘ਚ 19 ਅਪ੍ਰੈਲ ਨੂੰ ਵੋਟਿੰਗ ਹੋਣੀ ਹੈ। ਇਨ੍ਹਾਂ ਸਾਰੀਆਂ ਪੰਜ ਸੀਟਾਂ ‘ਤੇ 2014 ਤੋਂ ਭਾਜਪਾ ਦਾ ਕਬਜ਼ਾ ਹੈ।ਭਾਜਪਾ ਦੀ ਉੱਤਰਾਖੰਡ ਇਕਾਈ ਦੇ ਮੀਡੀਆ ਇੰਚਾਰਜ ਮਨਵੀਰ ਚੌਹਾਨ ਨੇ ਦੱਸਿਆ ਕਿ ਪ੍ਰਦੇਸ਼ ਪਾਰਟੀ ਦੇ ਜਨਰਲ ਸਕੱਤਰ ਖਿਲੇਂਦਰ ਚੌਧਰੀ ਅਤੇ ਕੈਬਨਿਟ ਮੰਤਰੀ ਸੌਰਭ ਬਹੁਗੁਣਾ ਨੂੰ 2 ਅਪ੍ਰੈਲ ਨੂੰ ਰੁਦਰਪੁਰ ‘ਚ ਹੋਣ ਵਾਲੇ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਲਈ ਕੋਆਰਡੀਨੇਟਰ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ 3 ਅਪ੍ਰੈਲ ਨੂੰ ਭਾਜਪਾ ਪ੍ਰਧਾਨ ਜੇਪੀ ਨੱਡਾ ਦੇਹਰਾਦੂਨ ਦੇ ਪਿਥੌਰਾਗੜ੍ਹ ਅਤੇ ਵਿਕਾਸਨਗਰ ‘ਚ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ ਅਤੇ ਉਸ ਤੋਂ ਬਾਅਦ ਰੋਡ ਸ਼ੋਅ ਕਰਨਗੇ। ਉਨ੍ਹਾਂ ਦੱਸਿਆ ਕਿ ਨੱਡਾ 4 ਅਪ੍ਰੈਲ ਨੂੰ ਹਰਿਦੁਆਰ ਵਿੱਚ ਸੰਤ ਸਮਾਜ ਨਾਲ ਮੀਟਿੰਗ ਕਰਨਗੇ।

Leave a Reply