ਝਾਰਖੰਡ: PMLA ਕੋਰਟ ਰਾਂਚੀ (PMLA Court Ranchi) ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਫਲੋਰ ਟੈਸਟ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਚੰਪਾਈ ਸੋਰੇਨ ਦੀ ਅਗਵਾਈ ਵਿੱਚ ਝਾਰਖੰਡ ਸਰਕਾਰ ਨੇ 5 ਫਰਵਰੀ ਨੂੰ ਫਲੋਰ ਟੈਸਟ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦੌਰਾਨ ਚੰਪਾਈ ਸੋਰੇਨ ਆਪਣੀ ਸਰਕਾਰ ਦਾ ਬਹੁਮਤ ਸਾਬਤ ਕਰਨਗੇ।

ਤੁਹਾਨੂੰ ਦੱਸ ਦੇਈਏ ਕਿ ਹੇਮੰਤ ਸੋਰੇਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 31 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ।

Leave a Reply