ਬਠਿੰਡਾ : ਪੀ.ਆਰ.ਟੀ.ਸੀ ਨੇ ਇੱਕ ਮਹੱਤਵਪੂਰਨ ਫ਼ੈਸਲਾ ਲੈਂਦੇ ਹੋਏ ਕੋਟਫੱਤਾ ਤੋਂ ਚੰਡੀਗੜ੍ਹ ਲਈ ਇੱਕ ਨਵੀਂ ਬੱਸ ਸੇਵਾ ਸ਼ੁਰੂ ਕੀਤੀ ਹੈ। ਪਹਿਲਾਂ ਇਹ ਬੱਸ ਸੇਵਾ ਮੌੜ-ਮੰਡੀ ਤੋਂ ਚੰਡੀਗੜ੍ਹ ਤੱਕ ਸੀ, ਜਿਸਦਾ ਰੂਟ ਹੁਣ ਕੋਟਫੱਤਾ ਤੱਕ ਵਧਾ ਦਿੱਤਾ ਗਿਆ ਹੈ। ਇਸ ਨਾਲ ਕੋਟਫੱਤਾ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਬੱਸ ਕੋਟਫੱਤਾ ਤੋਂ ਰੋਜ਼ਾਨਾ ਸਵੇਰੇ 9:30 ਵਜੇ ਰਵਾਨਾ ਹੋਵੇਗੀ ਅਤੇ ਰਾਤ 12 ਵਜੇ ਕੋਟਫੱਤਾ ਵਾਪਸ ਆਵੇਗੀ। ਇਹ ਬੱਸ ਚੰਡੀਗੜ੍ਹ ਤੋਂ ਸ਼ਾਮ 6 ਵਜੇ ਰਵਾਨਾ ਹੋਵੇਗੀ, ਜਿਸ ਨਾਲ ਚੰਡੀਗੜ੍ਹ ਤੋਂ ਵਾਪਸ ਆਉਣ ਵਾਲੇ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ।
ਬੱਸ ਨੂੰ ਆਪ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਪਰਮਜੀਤ ਕੋਟਫੱਤਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪੀਆਰਟੀਸੀ ਦੇ ਜਨਰਲ ਮੈਨੇਜਰ ਪ੍ਰਵੀਨ ਸ਼ਰਮਾ, ਇੰਸਪੈਕਟਰ ਬਲਜਿੰਦਰ ਸਿੰਘ ਘੁੰਮਣ, ਨਗਰ ਕੌਂਸਲ ਕੋਟਫੱਤਾ ਦੇ ਪ੍ਰਧਾਨ ਦੇ ਪਤੀ ਬਿਕਰਮ ਸਿੰਘ, ਉਪ ਪ੍ਰਧਾਨ ਇਕਬਾਲ ਸਿੰਘ ਢਿੱਲੋਂ, ਕੌਂਸਲਰ ਇਕਬਾਲ ਸਿੰਘ ਮੀਤ, ਗੁਰਮੇਲ ਸਿੰਘ, ਸੁਖਵੀਰ ਸਿੰਘ ਆਦਿ ਹਾਜ਼ਰ ਸਨ।
The post PRTC ਨੇ ਇੱਕ ਮਹੱਤਵਪੂਰਨ ਫ਼ੈਸਲਾ ਲੈਂਦੇ ਹੋਏ ਕੋਟਫੱਤਾ ਤੋਂ ਚੰਡੀਗੜ੍ਹ ਲਈ ਇੱਕ ਨਵੀਂ ਬੱਸ ਸੇਵਾ ਕੀਤੀ ਸ਼ੁਰੂ appeared first on TimeTv.
Leave a Reply