ਮੋਹਾਲੀ : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ 2024-25 ਲਈ ਦਾਖ਼ਲਿਆਂ ਦੀ ਜੰਗ ਸ਼ੁਰੂ ਹੋ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਪੰਜਾਬ ਭਰ ਦੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਸਬੰਧਤ ਸਕੂਲਾਂ ਲਈ ਆਖਰੀ ਤਾਰੀਕ ਦਾ ਐਲਾਨ ਕਰ ਦਿੱਤਾ ਹੈ।

ਸਿੱਖਿਆ ਬੋਰਡ ਦੇ ਬੁਲਾਰੇ ਨੇ ਇੱਥੇ ਦੱਸਿਆ ਕਿ ਵਿੱਦਿਅਕ ਸਾਲ 2024-25 ਲਈ 5ਵੀਂ, 8ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਦਾਖਲੇ ਲਈ 31 ਜੁਲਾਈ ਆਖਰੀ ਮਿਤੀ ਐਲਾਨੀ ਗਈ ਹੈ। ਸਿੱਖਿਆ ਬੋਰਡ ਨੇ ਇਸ ਸਬੰਧੀ ਪੰਜਾਬ ਭਰ ਦੇ ਸਾਰੇ ਸਕੂਲਾਂ ਦੇ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਹੈ।

ਨਿਯਮਾਂ ਦੀ ਉਲੰਘਣਾ ਕਰਨ ‘ਤੇ ਸਕੂਲਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਦਾਖਲੇ ਦੇ ਦਿਨ ਤੋਂ ਪਹਿਲਾਂ ਇਨ੍ਹਾਂ ਵਿਦਿਆਰਥੀਆਂ ਦੀ ਹਾਜ਼ਰੀ 75 ਫੀਸਦੀ ਹੋਣੀ ਚਾਹੀਦੀ ਹੈ। ਇਸ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਤਿੰਨਾਂ ਜਮਾਤਾਂ ਵਿੱਚ ਹਰ ਸਾਲ ਕਰੀਬ 8 ਲੱਖ ਵਿਦਿਆਰਥੀ ਪੜ੍ਹਦੇ ਹਨ। ਇਨ੍ਹਾਂ ਵਿਦਿਆਰਥੀਆਂ ਦੀ ਪ੍ਰੀਖਿਆ ਦਾ ਪ੍ਰਬੰਧ ਬੋਰਡ ਵੱਲੋਂ ਕੀਤਾ ਜਾਂਦਾ ਹੈ।

Leave a Reply