November 5, 2024

SIT ਨੇ ਬਿਕਰਮ ਮਜੀਠੀਆ ਨੂੰ ਫਿਰ ਭੇਜਿਆ ਸੰਮਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ (Shiromani Akali Dal leader Bikram Majithia) ਦੀ ਜ਼ਮਾਨਤ ਤੋਂ ਬਾਅਦ ਵੀ ਮੁਸ਼ਕਲਾਂ ਘੱਟ ਨਹੀਂ ਹੋਈਆਂ ਹਨ। SIT ਨੇ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ।

ਦੱਸ ਦੇਈਏ ਕਿ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਜੁੜੇ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ। SIT ਨੇ ਬਿਕਰਮ ਮਜੀਠੀਆ ਨੂੰ 15 ਫਰਵਰੀ ਨੂੰ ਫਿਰ ਤਲਬ ਕੀਤਾ ਹੈ। ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ (DIG Harcharan Singh Bhullar) ਦੀ ਅਗਵਾਈ ਹੇਠ ਮਜੀਠੀਆ ਨੂੰ ਦੂਜੀ ਵਾਰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਕਤ ਮਾਮਲੇ ਦੀ ਜਾਂਚ ‘ਚ ਤੇਜ਼ੀ ਲਿਆਂਦੇ ਹੋਏ ਨਵੀਂ SIT ਨੇ ਪਹਿਲਾਂ ਬਿਕਰਮ ਮਜੀਠੀਆ ਦੇ ਚਾਰ ਨਜ਼ਦੀਕੀ ਸਾਥੀਆਂ ਨੂੰ ਬੁਲਾ ਕੇ ਪੁੱਛਗਿੱਛ ਕੀਤੀ ਸੀ ਤਾਂ ਜੋ ਮਾਮਲੇ ਦੀ ਹਰ ਕੋਣ ਤੋਂ ਜਾਂਚ ਕੀਤੀ ਜਾ ਸਕੇ। ਕਰੋੜਾਂ ਦੇ ਡਰੱਗ ਮਾਮਲੇ ਵਿੱਚ ਮਜੀਠੀਆ ਦੇ ਸਾਬਕਾ ਪੀ.ਏ ਓ.ਐਸ.ਡੀ. ਵੀ ਸ਼ੱਕ ਦੇ ਘੇਰੇ ਵਿੱਚ ਆ ਚੁੱਕੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਸ.ਆਈ.ਟੀ ਜੇਲ੍ਹ ਵਿੱਚ ਬੰਦ ਕੈਦੀਆਂ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ।

ਜ਼ਿਕਰਯੋਗ ਹੈ ਕਿ ਮਜੀਠੀਆ ਖ਼ਿਲਾਫ਼ ਮਾਮਲਾ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਹੋਇਆ ਸੀ। ਇਸ ਦੌਰਾਨ ਅਦਾਲਤ ਨੇ ਮਜੀਠੀਆ ਦੀ ਗ੍ਰਿਫ਼ਤਾਰੀ 2 ਮਹੀਨੇ ਲਈ ਟਾਲ ਦਿੱਤੀ ਸੀ। ਉਸ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।

By admin

Related Post

Leave a Reply