ਲੁਧਿਆਣਾ : ਐੱਸ.ਟੀ.ਐੱਫ. ਦੀ ਲੁਧਿਆਣਾ ਇਕਾਈ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਨਸ਼ਾ ਤਸਕਰਾਂ (Two Drug Smugglers) ਨੂੰ 25 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਥਾਣਾ ਇੰਚਾਰਜ ਹਰਬੰਸ ਸਿੰਘ (STF Police Station Incharge Harbans Singh) ਨੇ ਦੱਸਿਆ ਕਿ ਪੁਲਿਸ ਨੂੰ ਕਿਸੇ ਖਾਸ ਮੁਖਬਰ ਵੱਲੋਂ ਇਤਲਾਹ ਮਿਲੀ ਸੀ ਕਿ ਦੋ ਨਸ਼ਾ ਤਸਕਰ ਮੋਟਰਸਾਈਕਲ ‘ਤੇ ਹੈਰੋਇਨ ਦੀ ਵੱਡੀ ਖੇਪ ਲੈ ਕੇ ਸਪਲਾਈ ਕਰਨ ਲਈ ਜਾ ਰਹੇ ਹਨ, ਜਿਸ ਕਾਰਨ ਐੱਸ.ਟੀ.ਐੱਫ. ਟੀਮ ਨੇ ਜੰਡਿਆਲਾ ਗੁਰੂ ਵਾਲੇ ਪਾਸੇ ਵਿਸ਼ੇਸ਼ ਨਾਕਾਬੰਦੀ ਕੀਤੀ।
ਪੁਲਿਸ ਨੇ ਮੋਟਰਸਾਈਕਲ ’ਤੇ ਆ ਰਹੇ ਦੋ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ। ਪੁਲਿਸ ਨੇ ਜਦੋਂ ਉਨ੍ਹਾਂ ਕੋਲੋਂ ਬਰਾਮਦ ਹੋਏ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 5 ਕਿਲੋ 50 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਮੋਹਕਮਪੁਰ ਅਤੇ ਦੂਜੇ ਮੁਲਜ਼ਮ ਦੀ ਪਛਾਣ ਸੰਨੀ ਕੁਮਾਰ ਵਾਸੀ ਮੋਹਕਮਪੁਰ ਵਜੋਂ ਕੀਤੀ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਐਸਟੀਐਫ ਕੇਸ ਦਰਜ ਕਰ ਲਿਆ ਹੈ। ਥਾਣੇ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।