STF ਵੱਲੋਂ ਏ.ਆਈ.ਜੀ ਰਾਜਜੀਤ ਖ਼ਿਲਾਫ਼ ਵੱਡੀ ਕਾਰਵਾਈ
By admin / February 2, 2024 / No Comments / Punjabi News
ਚੰਡੀਗੜ੍ਹ: ਨਸ਼ਾ ਤਸਕਰੀ ਮਾਮਲੇ ‘ਚ ਭਗੌੜੇ ਏ.ਆਈ.ਜੀ ਰਾਜਜੀਤ (AIG Rajjit) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਵਰਨਣਯੋਗ ਹੈ ਕਿ ਬਰਖ਼ਾਸਤ ਪੁਲਿਸ ਇੰਸਪੈਕਟਰ ਜਨਰਲ ਰਾਜਜੀਤ ਅਕਤੂਬਰ 2023 ਤੋਂ ਫਰਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸਪੈਸ਼ਲ ਟਾਸਕ ਫੋਰਸ (Special Task Force) ਨੇ ਆਪਣੀ ਪਕੜ ਹੋਰ ਮਜ਼ਬੂਤ ਕਰ ਲਈ ਹੈ ਅਤੇ ਉਸ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਕਰ ਲਈ ਹੈ।
ਐਸ.ਟੀ.ਐਫ. ਨੇ ਬਰਖ਼ਾਸਤ ਏ.ਆਈ.ਜੀ ਦੀਆਂ ਮੋਹਾਲੀ ਸਥਿਤ ਘਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ 9 ਜਾਇਦਾਦਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਦੀ ਕੀਮਤ 4 ਕਰੋੜ ਰੁਪਏ ਤੋਂ ਵੱਧ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64 ਤਹਿਤ ਕੀਤੀ ਜਾਵੇਗੀ।
ਦੱਸ ਦੇਈਏ ਕਿ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਕੇਂਦਰੀ ਵਿੱਤ ਮੰਤਰਾਲੇ ਵੱਲੋਂ ਕੀਤੀ ਜਾਂਦੀ ਹੈ, ਜਿਸ ਲਈ ਐਸ.ਟੀ.ਐਫ ਨੇ ਕੇਸ ਤਿਆਰ ਕਰਕੇ ਭੇਜਿਆ ਸੀ। ਇਸ ਕਾਰਨ ਮੰਤਰਾਲੇ ਨੇ ਪਰਿਵਾਰ ਨੂੰ 31 ਜਨਵਰੀ ਨੂੰ ਨੋਟਿਸ ਜਾਰੀ ਕਰਕੇ 9 ਫਰਵਰੀ ਨੂੰ ਆਪਣਾ ਪੱਖ ਪੇਸ਼ ਕਰਨ ਅਤੇ ਜਾਇਦਾਦ ਦੇ ਸਾਰੇ ਦਸਤਾਵੇਜ਼ਾਂ ਨਾਲ ਦਿੱਲੀ ਆਉਣ ਲਈ ਕਿਹਾ ਹੈ।