ਰਿਸ਼ੀਕੇਸ਼ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (Chief Minister Yogi Adityanath) ਦੀ ਮਾਂ ਸਾਵਿਤਰੀ ਦੇਵੀ ਦੀ ਸਿਹਤ ਅਚਾਨਕ ਵਿਗੜ ਗਈ ਹੈ। ਜਿਸ ਕਾਰਨ ਸਾਵਿਤਰੀ ਦੇਵੀ ਨੂੰ ਰਿਸ਼ੀਕੇਸ਼ ਏਮਜ਼ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਏਮਜ਼ ਦੀ ਤਰਫੋਂ ਕਿਹਾ ਗਿਆ ਹੈ ਕਿ ਸੀ.ਐਮ ਯੋਗੀ ਦੀ ਮਾਂ ਦੀ ਵਧਦੀ ਉਮਰ ਕਾਰਨ ਸਿਹਤ ਸਬੰਧੀ ਸਮੱਸਿਆਵਾਂ ਹਨ।

ਤੁਹਾਨੂੰ ਦੱਸ ਦੇਈਏ ਕਿ ਸੀ.ਐਮ ਯੋਗੀ ਦੀ ਮਾਂ 85 ਸਾਲ ਦੀ ਹੈ। ਉਨ੍ਹਾਂ ਨੂੰ ਰਿਸ਼ੀਕੇਸ਼ ਏਮਜ਼ ਦੇ ਜੇਰੀਏਟ੍ਰਿਕ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ‘ਤੇ ਜਾਣਕਾਰੀ ਦਿੰਦੇ ਹੋਏ ਏਮਜ਼ ਪ੍ਰਸ਼ਾਸਨ ਨੇ ਦੱਸਿਆ ਕਿ ਬੁਢਾਪੇ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਲਈ ਰੂਟੀਨ ਚੈਕਅੱਪ ਕੀਤਾ ਜਾਂਦਾ ਹੈ। ਇਸ ਸਬੰਧੀ ਸਾਵਿਤਰੀ ਦੇਵੀ ਪਹੁੰਚੀ। ਵੱਖ-ਵੱਖ ਵਿਭਾਗਾਂ ਦੇ ਡਾਕਟਰਾਂ ਨੇ ਸੀ.ਐਮ ਯੋਗੀ ਦੀ ਮਾਂ ਦੀ ਸਿਹਤ ਦੀ ਜਾਂਚ ਕੀਤੀ ਹੈ।

Leave a Reply