UP ‘ਚ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਨਿਆਏ ਯਾਤਰਾ’ ਦਾ ਘਟਿਆ ਸਮਾਂ
By admin / February 12, 2024 / No Comments / Punjabi News
ਲਖਨਊ: ਕਾਂਗਰਸ ਨੇਤਾ ਰਾਹੁਲ ਗਾਂਧੀ (Congress leader Rahul Gandhi) ਦੀ ਅਗਵਾਈ ‘ਚ ਆਯੋਜਿਤ ਕੀਤੀ ਜਾ ਰਹੀ ‘ਭਾਰਤ ਜੋੜੋ ਨਿਆਏ ਯਾਤਰਾ’ (Bharat Jodo Nyaya Yatra) ਦਾ ਸਮਾਂ ਉੱਤਰ ਪ੍ਰਦੇਸ਼ (Uttar Pradesh) ‘ਚ ਘਟਾ ਦਿੱਤਾ ਗਿਆ ਹੈ ਅਤੇ ਇਸ ਲਈ ਬੋਰਡ ਪ੍ਰੀਖਿਆਵਾਂ ਦਾ ਹਵਾਲਾ ਦਿੱਤਾ ਗਿਆ ਹੈ। ਹੁਣ ਇਹ ਯਾਤਰਾ 11 ਦਿਨਾਂ ਦੀ ਬਜਾਏ ਸਿਰਫ਼ 6 ਦਿਨ ਹੀ ਉੱਤਰ ਪ੍ਰਦੇਸ਼ ਵਿੱਚ ਰਹੇਗੀ।
ਨਾਲ ਹੀ ਕਾਂਗਰਸ ਦੀ ਯਾਤਰਾ ਸੂਬੇ ਦੇ ਪੱਛਮੀ ਜ਼ਿਲ੍ਹਿਆਂ ਵਿੱਚ ਨਹੀਂ ਜਾਵੇਗੀ। ਇਕ ਕਾਂਗਰਸੀ ਆਗੂ ਨੇ ਇਹ ਜਾਣਕਾਰੀ ਦਿੱਤੀ ਹੈ। ਇਹ ਫ਼ੈਸਲਾ ਉਨ੍ਹਾਂ ਸੰਕੇਤਾਂ ਤੋਂ ਬਾਅਦ ਲਿਆ ਗਿਆ ਹੈ ਕਿ ਸਮਾਜਵਾਦੀ ਪਾਰਟੀ ਦੀ ਭਾਈਵਾਲ ਅਤੇ ਜੈਅੰਤ ਸਿੰਘ ਚੌਧਰੀ ਦੀ ਅਗਵਾਈ ਵਾਲੀ ਰਾਸ਼ਟਰੀ ਲੋਕ ਦਲ (ਆਰਐਲਡੀ) ਦੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਹੱਥ ਮਿਲਾਉਣ ਦਾ ਹੈ ।
ਬੋਰਡ ਦੀਆਂ ਪ੍ਰੀਖਿਆਵਾਂ ਅਤੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਹੁਲ ਗਾਂਧੀ ਨੇ ਘਟਾ ਦਿੱਤਾ ਸਮਾਂ
ਕਾਂਗਰਸ ਦੀ ਉੱਤਰ ਪ੍ਰਦੇਸ਼ ਇਕਾਈ ਦੇ ਬੁਲਾਰੇ ਅੰਸ਼ੂ ਅਵਸਥੀ ਨੇ ਬੀਤੇ ਦਿਨ ਇੱਥੇ ਜਾਰੀ ਇਕ ਬਿਆਨ ‘ਚ ਕਿਹਾ ਕਿ ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਦੀਆਂ ਬੋਰਡ ਪ੍ਰੀਖਿਆਵਾਂ ਅਤੇ ਵਿਦਿਆਰਥੀਆਂ ਦੇ ਹਿੱਤਾਂ ਦੇ ਮੱਦੇਨਜ਼ਰ ਸੂਬੇ ‘ਚ ਆਪਣੀ ‘ਭਾਰਤ ਜੋੜੋ ਨਿਆਯਾ ਯਾਤਰਾ’ ਦਾ ਸਮਾਂ ਘਟਾਇਆ ਹੈ।
ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਜੈ ਰਾਏ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੌਰੇ ਦੌਰਾਨ ਰਾਹੁਲ ਗਾਂਧੀ ਦੇ ਨਾਲ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਵਾਡਰਾ ਵੀ ਉਨ੍ਹਾਂ ਦੇ ਨਾਲ ਰਹੇਗੀ। ਰਾਏ ਨੇ ਪ੍ਰੋਗਰਾਮ ਰੱਦ ਕਰਨ ਦੀਆਂ ਅਟਕਲਾਂ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਆਰਐਲਡੀ ਮੁੱਦੇ ਨਾਲ ਇਸ ਦਾ ਕੋਈ ਸਬੰਧ ਨਹੀਂ ਹੈ।
ਦੇਸ਼ ‘ਚ ਲੋਕਾਂ ਨੂੰ ਨਹੀਂ ਮਿਲ ਰਹੀਆਂ ਨੌਕਰੀਆਂ : ਰਾਹੁਲ
ਕੋਰਬਾ (ਛੱਤੀਸਗੜ੍ਹ)। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਬੀਤੇ ਦਿਨ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੇਸ਼ ‘ਚ ਲੋਕਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਅਤੇ ਉਹ ਮਹਿੰਗਾਈ ਦੀ ਮਾਰ ਝੱਲ ਰਹੇ ਹਨ।
ਗਾਂਧੀ ਨੇ ‘ਭਾਰਤ ਜੋੜੋ ਨਿਆਏ ਯਾਤਰਾ’ ਦੌਰਾਨ ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਜਾਗਣ ਲਈ ਕਿਹਾ ਅਤੇ ਦੋਸ਼ ਲਾਇਆ ਕਿ ਲੋਕਾਂ ਦੀਆਂ ਜੇਬਾਂ ਲੁੱਟੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ – ਪੱਛੜੀਆਂ ਸ਼੍ਰੇਣੀਆਂ, ਦਲਿਤ ਅਤੇ ਆਦਿਵਾਸੀ ਦੇਸ਼ ਦੀ ਆਬਾਦੀ ਦਾ 74 ਪ੍ਰਤੀਸ਼ਤ ਹਨ, ਪਰ ਇਨ੍ਹਾਂ ਭਾਈਚਾਰਿਆਂ ਦਾ ਇੱਕ ਵੀ ਵਿਅਕਤੀ ਭਾਰਤ ਦੀਆਂ ਚੋਟੀ ਦੀਆਂ 200 ਕੰਪਨੀਆਂ ਦੇ ਪ੍ਰਬੰਧਨ ਵਿੱਚ ਸ਼ਾਮਲ ਜਾਂ ਮਾਲਕ ਨਹੀਂ ਹੈ, ਜਿਸ ਨੂੰ ‘ ਦੇਸ਼ ਦਾ ਸਾਰਾ ਪੈਸਾ’ ਦਿੱਤਾ ਜਾ ਰਿਹਾ ਹੈ। ..