ਚੰਡੀਗੜ੍ਹ: ਇੱਕ ਪਾਸੇ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਭਾਜਪਾ (BJP) ਵਿੱਚ ਸੁਲ੍ਹਾ ਕਰਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਵੀ ਇਸ ਨਾਲੋਂ ਨਾਤਾ ਤੋੜ ਲਿਆ ਹੈ।

ਬਸਪਾ ਲੀਡਰਸ਼ਿਪ ਦੇ ਵਰਕਰਾਂ ਨੂੰ ਅਕਾਲੀ ਦਲ ਦੇ ਆਗੂਆਂ ਤੋਂ ਦੂਰੀ ਬਣਾ ਕੇ ਰੱਖਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਇਕੱਲਿਆਂ ਹੀ ਚੋਣ ਲੜਨ ਦਾ ਐਲਾਨ ਵੀ ਕੀਤਾ ਹੈ। ਚੰਡੀਗੜ੍ਹ ਵਿੱਚ ਹੋਈ ਬਸਪਾ ਸੂਬਾ ਏਕਲੀ ਦੀ ਮੀਟਿੰਗ ਵਿੱਚ ਇਹ ਮੁੱਦਾ ਵਿਚਾਰਿਆ ਗਿਆ। ਜਿਸ ਵਿੱਚ ਬਸਪਾ ਕਮੇਟੀ ਦੇ ਜਿੰਮੇਵਾਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਵਿੱਚ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ, ਚੰਡੀਗੜ੍ਹ ਹਰਿਆਣਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਮੁੱਖ ਤੌਰ ’ਤੇ ਹਾਜ਼ਰ ਸਨ। 4 ਘੰਟੇ ਤੱਕ ਚੱਲੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਅਕਾਲੀ ਦਲ ਲਗਾਤਾਰ ਬਸਪਾ ਨੂੰ ਨਜ਼ਰਅੰਦਾਜ਼ ਕਰਕੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ​​ਰਿਹਾ ਹੈ, ਇਸ ਲਈ ਹੁਣ ਇਕੱਠੇ ਰਹਿਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

Leave a Reply