ਅਕਾਲੀ ਦਲ ਵੱਲੋਂ ਲਾਂਭੇ ਹੋਣ ਤੋਂ ਬਾਅਦ ਸਾਹਮਣੇ ਆਈ ਸੁਰਜੀਤ ਕੌਰ
By admin / June 27, 2024 / No Comments / Punjabi News
ਜਲੰਧਰ : ਸ਼੍ਰੋਮਣੀ ਅਕਾਲੀ ਦਲ (Shiromani Akali Dal) ‘ਚ ਬਗਾਵਤ ਤੋਂ ਬਾਅਦ ਜਲੰਧਰ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਬੀਤੇ ਦਿਨ ਅਕਾਲੀ ਦਲ ਨੇ ਜਲੰਧਰ ਪੱਛਮੀ ਤੋਂ ਉਮੀਦਵਾਰ ਸੁਰਜੀਤ ਕੌਰ ਤੋਂ ਹਮਾਇਤ ਵਾਪਸ ਲੈ ਲਈ ਹੈ। ਇਸ ਤੋਂ ਬਾਅਦ ਸੁਰਜੀਤ ਕੌਰ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ ‘ਤੇ ਗੰਭੀਰ ਦੋਸ਼ ਲਾਏ ਹਨ।
ਸੁਰਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਨਾਮਜ਼ਦਗੀ ਵਾਪਸ ਲੈਣ ਦੀ ਮਿਤੀ ਬੀਤੇ ਦਿਨ ਸੀ, ਇਸੇ ਦੌਰਾਨ 2.45 ਵਜੇ ਮੰਨਣ ਨੇ ਰਿਟਰਨਿੰਗ ਅਫਸਰ ਨੂੰ ਪੱਤਰ ਲਿਖ ਕੇ ਨਾਮਜ਼ਦਗੀ ਵਾਪਸ ਲੈਣ ਲਈ ਕਿਹਾ, ਪਰ ਉਸ ‘ਤੇ ਕੋਈ ਦਸਤਖਤ ਨਹੀਂ ਸਨ। ਕਿਸੇ ਨੇ ੳਨ੍ਹਾਂ ‘ਤੇ ਜਾਅਲੀ ਦਸਤਖਤ ਕਰ ਦਿੱਤੇ। ਇਹ ਦਸਤਖਤ ਮੰਨਨ ਦੇ ਸਨ ਜਾਂ ਕਿਸੇ ਹੋਰ ਨੇ, ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਸੁਰਜੀਤ ਕੌਰ ਨੇ ਦੱਸਿਆ ਕਿ ਉਸ ਪੱਤਰ ਵਿੱਚ ਲਿਿਖਆ ਸੀ, ‘ਸੁਰਜੀਤ ਕੌਰ ਆਪਣੀ ਨਾਮਜ਼ਦਗੀ ਵਾਪਸ ਲੈ ਕੇ ਸਾਰੀ ਤਾਕਤ ਕੁਲਵੰਤ ਸਿੰਘ ਮੰਨਣ ਨੂੰ ਸੌਂਪ ਦੇਵੇ।’ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇਗੀ।
ਇਸ ਸਬੰਧੀ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦੀ ਜ਼ਿੰਮੇਵਾਰੀ ਮਹਿੰਦਰ ਸਿੰਘ ਕੇ.ਪੀ., ਗੁਰਪ੍ਰਤਾਪ ਸਿੰਘ ਵਡਾਲਾ ਅਤੇ ਬੀਬੀ ਜਗੀਰ ਕੌਰ ਨੂੰ ਸੌਂਪੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੌਂਪ ਦਿੱਤੀ ਹੈ। ਜਥੇਦਾਰ ਪ੍ਰੀਤਮ ਸਿੰਘ ਦੀ ਪਤਨੀ ਸੁਰਜੀਤ ਕੌਰ ਨੂੰ ਟਿਕਟ ਦਿੱਤੀ ਗਈ। ਜੇਕਰ ਬੀਬੀ ਜਗੀਰ ਕੌਰ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਪਾਰਟੀ ਤੋਂ ਬਾਗੀ ਹੋ ਚੁੱਕੇ ਹਨ ਤਾਂ ਸੁਰਜੀਤ ਕੌਰ ਤੋਂ ਸਮਰਥਨ ਕਿਉਂ ਵਾਪਸ ਲਿਆ ਗਿਆ, ਜੋ ਕਿ ਬਹੁਤ ਗਲਤ ਹੈ।
ਅਕਾਲੀ ਦਲ ਵੱਲੋਂ ਸੁਰਜੀਤ ਕੌਰ ਨੂੰ ਪਾਸੇ ਕਰਨ ਤੋਂ ਬਾਅਦ ਹੁਣ ਅਕਾਲੀ ਦਲ ਦੀ ਜਲੰਧਰ ਤੋਂ ਉਮੀਦਵਾਰ ਸੁਰਜੀਤ ਕੌਰ ਦਾ ਇੱਕ ਹੋਰ ਬਿਆਨ ਸਾਹਮਣੇ ਆਇਆ ਹੈ। ੳਨ੍ਹਾਂ ਨੇ ਕਿਹਾ ਕਿ ਉਹ ਸਰਬਜੀਤ ਖਾਲਸਾ ਅਤੇ ਅੰਮ੍ਰਿਤਪਾਲ ਤੋਂ ਸਮਰਥਨ ਮੰਗੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਦੋਵਾਂ ਦੇ ਪਰਿਵਾਰਾਂ ਨੂੰ ਮਿਲਣਗੇ। ਇੰਨਾ ਹੀ ਨਹੀਂ ਉਹ ਸਿਮਰਨਜੀਤ ਸਿੰਘ ਮਾਨ ਤੋਂ ਵੀ ਸਮਰਥਨ ਲੈਣਗੇ।