November 5, 2024

ਅਗਨੀਵੀਰ ਵਜੋਂ ਫੌਜ ‘ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਆਈ ਅਹਿਮ ਖ਼ਬਰ ਸਾਹਮਣੇ

ਜਲੰਧਰ : ਅਗਨੀਵੀਰ ਵਜੋਂ ਫੌਜ ‘ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਛੁਕ ਨੌਜਵਾਨਾਂ ਨੂੰ ਸਰੀਰਕ ਪ੍ਰੀਖਿਆ ਦੀ ਤਿਆਰੀ ਲਈ ਸੀ-ਪੁਆਇੰਟ ਕੈਂਪ ਕਪੂਰਥਲਾ ਵਿਖੇ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਤਰਨਤਾਰਨ ਦੇ ਨੌਜਵਾਨ, ਜਿਨ੍ਹਾਂ ਨੇ ਅਗਨੀਵੀਰ ਦਾ ਲਿਖਤੀ ਪੇਪਰ ਪਾਸ ਕਰਕੇ ਸਰੀਰਕ ਟੈਸਟ ਦੀ ਤਿਆਰੀ ਕਰਨੀ ਹੈ, ਸੀ-ਪੁਆਇੰਟ ਕੈਂਪ ਵਿੱਚ ਮੁਫ਼ਤ ਤਿਆਰੀ ਕਰਵਾ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਜੋ ਨੌਜਵਾਨ ਪੰਜਾਬ ਪੁਲਿਸ ਅਤੇ ਸੀ.ਆਰ.ਪੀ.ਐਫ., ਬੀ.ਐਸ.ਐਫ ਦੀ ਭਰਤੀ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਸਰੀਰਕ ਟੈਸਟ ਲਈ ਲੋੜੀਂਦੇ ਦਸਤਾਵੇਜ਼ਾਂ ਜਿਵੇਂ ਕਿ ਆਧਾਰ ਕਾਰਡ, 10ਵੀਂ ਜਾਂ 12ਵੀਂ ਜਮਾਤ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ 2 ਦੀਆਂ ਲਿਖਤੀ ਕਾਗਜ਼ਾਤ ਅਤੇ ਫੋਟੋ ਕਾਪੀਆਂ ਲੈ ਕੇ ਆਉਣ। ਪਾਸਪੋਰਟ ਸਾਈਜ਼ ਫੋਟੋ ਅਤੇ ਆਨਲਾਈਨ ਰਜਿਸਟ੍ਰੇਸ਼ਨ ਦੀ ਫੋਟੋ ਕਾਪੀ ਲੈ ਕੇ ਕੈਂਪ ਨੂੰ ਰਿਪੋਰਟ ਕਰ ਸਕਦੇ ਹੋ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਮੁਫਤ ਦਿੱਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਮੋਬਾਈਲ ਨੰਬਰ 83601- 63527 ਅਤੇ 69002- 00733 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸੀ-ਪੁਆਇੰਟ ਕੈਂਪ ਥੇਹ ਕਾਂਝਲਾ ਵਿਖੇ ਚਲਾਈਆਂ ਜਾ ਰਹੀਆਂ ਮੁਫ਼ਤ ਸਿਖਲਾਈ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

By admin

Related Post

Leave a Reply