ਕੰਧਾਰ: ਅਫਗਾਨਿਸਤਾਨ ਦੇ ਹੇਲਮੰਡ ਸੂਬੇ ‘ਚ ਅੱਜ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ  21 ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ ਹਨ। ਸੂਬਾਈ ਸਰਕਾਰ ਦੇ ਬੁਲਾਰੇ ਮੌਲਵੀ ਮੁਹੰਮਦ ਕਾਸਿਮ ਰਿਆਜ਼ ਨੇ ਇਹ ਜਾਣਕਾਰੀ ਦਿੱਤੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਗੇਰੇਸ਼ਕ ਜ਼ਿਲ੍ਹੇ ਵਿੱਚ ਵਾਪਰਿਆ ਜਦੋਂ ਹੇਰਾਤ ਜਾ ਰਹੀ ਇੱਕ ਯਾਤਰੀ ਬੱਸ ਇੱਕ ਟੈਂਕਰ ਅਤੇ ਇੱਕ ਮੋਟਰਸਾਈਕਲ ਨਾਲ ਟਕਰਾ ਗਈ। ਇਸ ਤੋਂ ਬਾਅਦ ਬੱਸ ਪਲਟ ਗਈ ਅਤੇ ਅੱਗ ਲੱਗ ਗਈ, ਜਿਸ ਕਾਰਨ 21 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਹਾਦਸੇ ਦਾ ਕਾਰਨ ਲਾਪਰਵਾਹੀ ਨਾਲ ਗੱਡੀ ਚਲਾਉਣਾ ਹੋ ਸਕਦਾ ਹੈ। ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਏਜੰਸੀ ਨੇ ਇਸ ਹਾਦਸੇ ਵਿੱਚ 21 ਲੋਕਾਂ ਦੀ ਮੌਤ ਅਤੇ 38 ਦੇ ਜ਼ਖਮੀ ਹੋਣ ਦੀ ਗਿਣਤੀ ਕੀਤੀ ਹੈ। ਟ੍ਰੈਫਿਕ ਪੁਲਿਸ ਦੇ ਡਾਇਰੈਕਟੋਰੇਟ ਜਨਰਲ ਅਨੁਸਾਰ ਅਫਗਾਨਿਸਤਾਨ ਵਿੱਚ ਪਿਛਲੇ 10 ਮਹੀਨਿਆਂ ਵਿੱਚ ਸੜਕ ਹਾਦਸਿਆਂ ਕਾਰਨ 1,600 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 4,000 ਤੋਂ ਵੱਧ ਜ਼ਖਮੀ ਹੋਏ ਹਨ।

The post ਅਫਗਾਨਿਸਤਾਨ ਦੇ ਹੇਲਮੰਡ ਸੂਬੇ ‘ਚ ਵਾਪਰਿਆ ਭਿਆਨਕ ਹਾਦਸਾ,21ਦੀ ਮੌਤ appeared first on Time Tv.

Leave a Reply