ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤਿਰੂਪਤੀ ਬਾਲਾਜੀ ਦੇ ਦਰਸ਼ਨ ਕਰਨ ਪਹੁੰਚੇ। ਇੱਥੇ ਉਨ੍ਹਾਂ ਨੇ ਆਪਣੇ ਪਰਿਵਾਰ ਨਾਲ ਤਿਰੂਪਤੀ ਬਾਲਾਜੀ ਮੰਦਰ ਦੇ ਦਰਸ਼ਨ ਕੀਤੇ। ਇਸ ਦੌਰਾਨ ਉਨ੍ਹਾਂ ਦੀ ਪਤਨੀ ਸੁਨੀਤ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਰਹੀ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ ‘ਚ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨ ਕੀਤੇ ਸਨ।
ਇਸ ਦੌਰਾਨ ਉਨ੍ਹਾਂ ਨਾਲ ਹੋਰ ਲੋਕ ਵੀ ਮੌਜੂਦ ਸਨ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਆਰਤੀ ਵਿੱਚ ਸ਼ਿਰਕਤ ਕੀਤੀ ਅਤੇ ਮਾਤਾ ਵੈਸ਼ਨੋ ਦਾ ਆਸ਼ੀਰਵਾਦ ਲਿਆ। ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਇਸ ਸਬੰਧੀ ਇਕ ਪੋਸਟ ਵੀ ਸ਼ੇਅਰ ਕੀਤੀ ਸੀ। ਦੱਸ ਦੇਈਏ ਕਿ ਇਸ ਸਾਲ ਮਾਰਚ ਮਹੀਨੇ ‘ਚ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਈਡੀ ਨੇ ਗ੍ਰਿਫਤਾਰ ਕੀਤਾ ਸੀ। ਹਾਲਾਂਕਿ ਹਾਲ ਹੀ ‘ਚ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ।
ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਹੀ ਅਰਵਿੰਦ ਕੇਜਰੀਵਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਿਰ ਗਏ। ਇਸ ਤੋਂ ਬਾਅਦ ਉਹ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮਾਤਾ ਵੈਸ਼ਨੋ ਦੇ ਦਰਬਾਰ ਪਹੁੰਚੇ ਅਤੇ ਮਾਤਾ ਵੈਸ਼ਨੋ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਸੀ।