ਪੰਜਾਬ: ਪੰਜਾਬ ‘ਚ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਪੁਲਿਸ ਹਿਰਾਸਤ ‘ਚ ਲਏ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ (The Punjab Police) ਨੇ ਵਾਰਿਸ ਪੰਜਾਬ ਮੁਖੀ ਅੰਮ੍ਰਿਤਪਾਲ ਸਿੰਘ (The Successor Punjab Chief Amritpal Singh) ਦੇ ਪਰਿਵਾਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦਰਅਸਲ ਬੀਤੇ ਦਿਨ ਅੰਮ੍ਰਿਤਪਾਲ ਦੇ ਪਰਿਵਾਰ ਵੱਲੋਂ ਸ੍ਰੀ ਦਮਦਮਾ ਸਾਹਿਬ ਤੋਂ ਚੇਤਨਾ ਮਾਰਚ ਕੱਢਿਆ ਜਾਣਾ ਸੀ, ਜਿਸ ਦੇ ਸਬੰਧ ਵਿੱਚ ਪੁਲਿਸ ਨੇ ਪਹਿਲਾਂ ਹੀ ਪਰਿਵਾਰ ’ਤੇ ਸ਼ਿਕੰਜਾ ਕੱਸਿਆ ਹੋਇਆ ਹੈ, ਤਾਂ ਕਿ ਕਿਸੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਘਟ ਸਕੇ। ਨਾਲ ਹੀ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਹਿਰਾਸਤ ‘ਚ ਲਏ ਜਾਣ ‘ਤੇ ਐੱਸ.ਜੀ.ਪੀ.ਸੀ. ਨੇ ਸਖ਼ਤ ਨਿਖੇਧੀ ਕੀਤੀ ਹੈ ।