ਪੰਜਾਬ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਭਰਾ ਹਰਪ੍ਰੀਤ ਸਿੰਘ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਲੰਧਰ ਦੇ ਐਸ.ਐਸ.ਪੀ. ਅੰਕੁਰ ਗੁਪਤਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਐਸ.ਐਸ.ਪੀ ਅੰਕੁਰ ਗੁਪਤਾ ਨੇ ਦੱਸਿਆ ਕਿ ਸ਼ਾਮ ਵੇਲੇ ਗਸ਼ਤ ਦੌਰਾਨ ਪੁਲਿਸ ਨੇ ਫਿਲੌਰ ਵਿੱਚ ਨੈਸ਼ਨਲ ਹਾਈਵੇਅ ਦੇ ਕਿਨਾਰੇ ਖੜ੍ਹੀ ਇੱਕ ਸ਼ੱਕੀ ਵਾਹਨ ਦੀ ਤਲਾਸ਼ੀ ਲਈ ਗਈ। ਇਸ ਕ੍ਰੇਟਾ ਗੱਡੀ ਦੇ ਸ਼ੀਸ਼ੇ ਵੀ ਕਾਲੇ ਕੀਤੇ ਹੋਏ ਸਨ, ਜਿਸ ਕਾਰਨ ਸ਼ੱਕ ਦੇ ਆਧਾਰ ‘ਤੇ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਇਸ ‘ਚ ਬੈਠੇ ਵਿਅਕਤੀਆਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ। ਇਸ ਦੌਰਾਨ ਲਵਪ੍ਰੀਤ ਪੁੱਤਰ ਗੁਰਪ੍ਰੀਤ ਵਾਸੀ ਚੀਮਾ ਵਾਰਡ ਥਾਣਾ ਬਿਆਸ ਅਤੇ ਹਰਪ੍ਰੀਤ ਉਰਫ ਹੈਪੀ ਪੁੱਤਰ ਤਰਸੇਮ ਸਿੰਘ ਵਾਸੀ ਜੱਲੂਪੁਰ ਖੇੜਾ ਥਾਣਾ ਖਿਲਜੀਆਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ, ਤੋਲਣ ਵਾਲਾ ਸਕੇਲ, ਲਾਈਟਰ ਆਦਿ ਵੀ ਬਰਾਮਦ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਕੋਲੋਂ ਦੋ ਫੋਨ ਬਰਾਮਦ ਹੋਏ ਹਨ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਉਹ ਲੁਧਿਆਣਾ ਦੇ ਰਹਿਣ ਵਾਲੇ ਸੰਦੀਪ ਅਰੋੜਾ ਨਾਮਕ ਵਿਅਕਤੀ ਤੋਂ ਨਸ਼ੀਲੇ ਪਦਾਰਥ ਲੈ ਕੇ ਆਇਆ ਸੀ ਅਤੇ ਪੇ.ਟੀ.ਐਮ ਰਾਹੀਂ ਉਨ੍ਹਾਂ ਨੂੰ 10,000 ਰੁਪਏ ਵੀ ਟਰਾਂਸਫਰ ਕੀਤੇ ਸਨ। ਉਨ੍ਹਾਂ ਦੱਸਿਆ ਕਿ ਸੰਦੀਪ ਅਰੋੜਾ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

Leave a Reply