ਅੰਮ੍ਰਿਤਸਰ ਏਅਰਪੋਰਟ ‘ਤੇ ਇੰਡੀਗੋ ਏਅਰਲਾਈਨਜ਼ ਦੇ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
By admin / August 17, 2024 / No Comments / Punjabi News
ਅੰਮ੍ਰਿਤਸਰ : ਅੰਮ੍ਰਿਤਸਰ ਏਅਰਪੋਰਟ (Amritsar Airport) ‘ਤੇ ਇੰਡੀਗੋ ਏਅਰਲਾਈਨਜ਼ ਦੇ ਜਹਾਜ਼ (Indigo Airlines plane) ਨੂੰ ਬੰਬ ਨਾਲ ਉਡਾਉਣ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗੇ ਜਾਣ ਦੀ ਖ਼ਬਰ ਹੈ। ਇਸ ਮਾਮਲੇ ‘ਚ ਏਅਰਪੋਰਟ ਥਾਣਾ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਏਅਰਲਾਈਨ ਦੇ ਸਕਿਓਰਿਟੀ ਮੈਨੇਜਰ ਸ਼ੁਭਮ ਕੁਮਾਰ ਦੀ ਸ਼ਿਕਾਇਤ ‘ਤੇ ਦਰਜ ਕੀਤੇ ਗਏ ਮਾਮਲੇ ਮੁਤਾਬਕ ਉਨ੍ਹਾਂ ਨੂੰ ਜ਼ਹਾਜ ਉਡਾਉਣ ਦੀ ਧਮਕੀ ਭਰਿਆ ਈ-ਮੇਲ ਮਿ ਲਿਆ ਸੀ। ਪੁਲਿਸ ਮਾਮਲੇ ਦੀ ਜਾਂਚ ‘ਚ ਜੁੱਟ ਗਈ ਹੈ।
Tags: Airlines, Amritsar, Amritsar airport, Indigo Airlines plane, Latest Punjabi News, news, Punjab