ਅੰਮ੍ਰਿਤਸਰ ਦੇ CP ਰਣਜੀਤ ਸਿੰਘ ਢਿੱਲੋਂ ਦੀ ਟੀਮ ਨੂੰ ਮਿਲੀ ਵੱਡੀ ਕਾਮਯਾਬੀ
By admin / July 8, 2024 / No Comments / Punjabi News
ਅੰਮ੍ਰਿਤਸਰ : ਸੂਬੇ ਵਿੱਚੋਂ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Amritsar Commissionerate Police) ਨੇ ਅੰਤਰਰਾਜੀ ਅਪਰਾਧ ਗਰੋਹ ਚਲਾਉਣ ਵਾਲੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੰਤਰਰਾਜੀ ਸੰਗਠਿਤ ਅਪਰਾਧ ਗਰੋਹ ਚਲਾਉਣ ਦੇ ਦੋਸ਼ ਵਿੱਚ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ 2 ਪਿਸਤੌਲ ਅਤੇ 8 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਸਾਂਝੀ ਕੀਤੀ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਮੁਲਜ਼ਮਾਂ ਨੇ ਮੱਧ ਪ੍ਰਦੇਸ਼ ਦੇ ਖੰਡਵਾ ਤੋਂ ਹਥਿਆਰ ਖਰੀਦੇ ਸਨ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ‘ਤੇ ਆਰਮਜ਼ ਐਕਟ ਅਤੇ ਸੰਗਠਿਤ ਅਪਰਾਧ ਗਰੋਹ ਨੂੰ ਸਜ਼ਾ ਦੇਣ ਵਾਲੀ ਨਵੀਂ ਧਾਰਾ 111 ਬੀ.ਐਨ.ਐਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹ ਅੰਮ੍ਰਿਤਸਰ ਵਿੱਚ ਇੱਕ ਵਿਰੋਧੀ ਗਰੋਹ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਫੜੇ ਗਏ ਮੁਲਜ਼ਮਾਂ ਬਾਰੇ ਹੋਰ ਜਾਣਕਾਰੀ ਦੀ ਉਡੀਕ ਹੈ।