ਪੰਜਾਬ: ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ 21 ਜੂਨ ਨੂੰ ਹਰ ਸਾਲ ਅੰਤਰਰਾਸ਼ਟਰੀ ਯੋਗ ਦਿਵਸ (International Yoga Day) ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਅੰਤਰਰਾਸ਼ਟਰੀ ਯੋਗ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਹੈੱਡਕੁਆਰਟਰ ‘ਤੇ ਵੱਖ-ਵੱਖ ਸੰਸਥਾਵਾਂ ਵੱਲੋਂ ਯੋਗਾ ਕੈਂਪ ਲਗਾਇਆ ਗਿਆ, ਜਿਸ ‘ਚ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ ।

ਇਸੇ ਤਰ੍ਹਾਂ ਜਲੰਧਰ ਦੇ ਮਾਡਲ ਟਾਊਨ ਪੀ.ਏ.ਪੀ. ਮੈਦਾਨ ਵਿੱਚ ਵੀ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ (2024) ਯੋਗ ਦਿਵਸ ਦੀ ਥੀਮ ਮਹਿਲਾ ਸਸ਼ਕਤੀਕਰਨ ਹੈ। ਇਸ ਥੀਮ ਦਾ ਉਦੇਸ਼ ਔਰਤਾਂ ਨੂੰ ਸਸ਼ਕਤ ਅਤੇ ਸਿਹਤਮੰਦ ਬਣਾਉਣਾ ਹੈ।

ਜਾਣੋ ਕਦੋਂ ਸ਼ੁਰੂ ਹੋਇਆ ਯੋਗਾ
ਤੁਹਾਨੂੰ ਦੱਸ ਦੇਈਏ ਕਿ ਯੋਗ ਦੀ ਸ਼ੁਰੂਆਤ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਸੀ। 2014 ਵਿੱਚ, 27 ਸਤੰਬਰ ਨੂੰ, ਪ੍ਰਧਾਨ ਮੰਤਰੀ ਨੇ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਯੋਗ ਦਿਵਸ ਮਨਾਉਣ ਦਾ ਪ੍ਰਸਤਾਵ ਰੱਖਿਆ, ਜਿਸ ਨੂੰ 11 ਦਸੰਬਰ 2014 ਨੂੰ ਸਵੀਕਾਰ ਕਰ ਲਿਆ ਗਿਆ। ਇਸ ਤੋਂ ਬਾਅਦ 21 ਜੂਨ 2015 ਨੂੰ ਪਹਿਲੀ ਵਾਰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਸੀ।

Leave a Reply