ਪੰਜਾਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੁੜ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ (The Punjab Bachao Yatra) ਅੱਜ ਵਿਧਾਨ ਸਭਾ ਹਲਕੇ ਗੁਰੂ ਹਰਸਹਾਏ (Vidhan Sabha Constituency Guru Harshay) ਵਿਖੇ ਪਹੁੰਚੀ , ਜਿੱਥੇ ਉਨ੍ਹਾਂ ਦੇ ਸਵਾਗਤ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਪਿੰਡਾਂ ਵਿੱਚ ਲੋਕ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਬਚਾਓ ਯਾਤਰਾ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ।

ਪੰਜਾਬ ਬਚਾਓ ਯਾਤਰਾ ਦਾ ਅੱਜ ਗੁਰੂ ਹਰਸਹਾਇ ਵਿਖੇ ਪਹੁੰਚਣ ਉੱਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਵਰਦੇਵ ਸਿੰਘ ਨੋਨੀ ਮਾਨ, ਨਰਦੇਵ ਸਿੰਘ ਬੌਬੀ ਮਾਨ, ਗੁਰਸੇਵਕ ਸਿੰਘ ਕੈਸ਼ ਮਾਨ, ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ। ਹਲਕਾ ਗੁਰੂ ਹਰਸਹਾਇ ਦੇ ਅਕਾਲੀ ਆਗੂ ਅਤੇ ਵਰਕਰ ਗੁਰੂ ਹਰਸਹਾਇ ਨਾਲ ਲੱਗਦੇ ਪਿੰਡ ਸੋਹਨਗੜ੍ਹ ਰੱਤੇਵਾਲਾ ਵਿੱਖੇ ਇਕੱਠੇ ਹੋਏ ਅਤੇ ਵੱਡੀ ਗਿਣਤੀ ਵਿੱਚ ਟਰੈਕਟਰ ਉੱਪਰ ਝੰਡੇ ਲਗਾ ਕੇ ਪਹੁੰਚੇ ਅਤੇ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪਹੁੰਚੇ ਤਾਂ ਫੁੱਲਾਂ ਦੀ ਵਰਖਾ ਕਰਕੇ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਗੁਰੂ ਹਰਸਹਾਏ ਹਲਕੇ ਦੇ ਵਿੱਚ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਬਚਾਓ ਯਾਤਰਾ ਪਿੰਡ ਸੋਹਣਗੜ੍ਹ ਰੱਤੇਵਾਲਾ ਤੋਂ ਸ਼ੁਰੂ ਹੋਈ ਅਤੇ ਗੁਰੂ ਹਰਸਹਾਏ ਸ਼ਹਿਰ ਸਮੇਂਤ ਦਰਜਨਾਂ ਪਿੰਡਾਂ ਦੇ ਵਿਚੋਂ ਦੀ ਗੁਜਰੀ। ਸੁਖਬੀਰ ਸਿੰਘ ਬਾਦਲ ਪਿੰਡ ਕੋਹਰ ਸਿੰਘ ਵਾਲਾ ਵਿਖੇ ਵੀ ਪਹੁੰਚਣਗੇ। ਜਿੱਥੇ ਲੋਕਾਂ ਦਾ ਵੱਡਾ ਇਕੱਠ ਜੁੜਿਆਂ ਹੋਇਆ ਹੈ।

Leave a Reply