ਚੰਡੀਗੜ੍ਹ : ਪੰਜਾਬ ਵਿੱਚ ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਰਾਜਸਥਾਨ (Rajasthan) ‘ਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ (Lok Sabha elections) ਦੇ ਪਹਿਲੇ ਪੜਾਅ ਦੇ ਮੱਦੇਨਜ਼ਰ ਪੰਜਾਬ ਪ੍ਰਸ਼ਾਸਨ ਨੇ 17 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ 19 ਅਪ੍ਰੈਲ ਤੱਕ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ ਦੇ 3 ਕਿਲੋਮੀਟਰ ਦੇ ਘੇਰੇ ‘ਚ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਹੁਕਮ ਅਨੁਸਾਰ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਆਦਿ ਵਿੱਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਵੇਚਣ ਅਤੇ ਪਰੋਸਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜੇਕਰ ਉਪਰੋਕਤ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨਾ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ
ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਵਿੱਚ 102 ਸੀਟਾਂ ‘ਤੇ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਅੱਜ ਯਾਨੀ ਬੁੱਧਵਾਰ ਨੂੰ 21 ਸੂਬਿਆਂ ਦੀਆਂ 102 ਲੋਕ ਸਭਾ ਸੀਟਾਂ ‘ਤੇ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ 19 ਅਪ੍ਰੈਲ ਤੋਂ 1 ਜੂਨ ਦਰਮਿਆਨ ਵੋਟਾਂ ਪੈਣੀਆਂ ਹਨ। 19 ਅਪ੍ਰੈਲ ਨੂੰ ਰਾਜਸਥਾਨ ਦੇ ਗੰਗਾਨਗਰ, ਬੀਕਾਨੇਰ, ਚੁਰੂ, ਝੁੰਝੁਨੂ, ਸੀਕਰ, ਜੈਪੁਰ ਗ੍ਰਾਮੀਣ, ਜੈਪੁਰ, ਅਲਵਰ, ਭਰਤਪੁਰ, ਕਰੌਲੀ-ਧੌਲਪੁਰ, ਦੌਸਾ ਅਤੇ ਨਾਗੌਰ ਵਿੱਚ ਵੋਟਾਂ ਪੈਣਗੀਆਂ।