ਨਵੀਂ ਦਿੱਲੀ : ਆਮ ਆਦਮੀ ਪਾਰਟੀ (Aam Aadmi Party) ,(ਆਪ) ਗੁਜਰਾਤ, ਹਰਿਆਣਾ ਅਤੇ ਗੋਆ ਦੀਆਂ ਆਗਾਮੀ ਲੋਕ ਸਭਾ ਚੋਣਾਂ (Upcoming Lok Sabha Elections) ਲਈ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਲਈ 13 ਫਰਵਰੀ ਨੂੰ ਆਪਣੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਮੀਟਿੰਗ ਕਰੇਗੀ। ਪਾਰਟੀ ਦੇ ਇਕ ਸੂਤਰ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ।

‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ‘ਚ ਆਪਣੀ ਭਾਈਵਾਲ ਕਾਂਗਰਸ ਨਾਲ ਸੀਟ ਵੰਡ ਗੱਲਬਾਤ ‘ਚ ਲੰਬੀ ਦੇਰੀ ‘ਤੇ ਨਾਰਾਜ਼ਗੀ ਜਤਾਉਂਦੇ ਹੋਏ ‘ਆਪ’ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਗੁਹਾਟੀ ਸਮੇਤ ਆਸਾਮ ਦੀਆਂ ਤਿੰਨ ਸੀਟਾਂ ਲਈ ਬੀਤੇ ਦਿਨ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ।

ਸੂਤਰ ਨੇ ਕਿਹਾ, ‘ਗੁਜਰਾਤ, ਗੋਆ ਅਤੇ ਹਰਿਆਣਾ ਲਈ ਉਮੀਦਵਾਰਾਂ ਦੇ ਨਾਵਾਂ ਦਾ ਫ਼ੈਸਲਾ ਕਰਨ ਲਈ ਪਾਰਟੀ ਦੀ ਪੀਏਸੀ 13 ਫਰਵਰੀ ਨੂੰ ਬੈਠਕ ਕਰੇਗੀ।’ ‘ਆਪ’ ਦੇ ਰਾਸ਼ਟਰੀ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਨੇ ਡਿਬਰੂਗੜ੍ਹ ਤੋਂ ਮਨੋਜ ਧਨੋਹਰ, ਗੁਹਾਟੀ ਤੋਂ ਭਾਵੇਨ ਚੌਧਰੀ ਅਤੇ ਸੋਨਿਤਪੁਰ ਤੋਂ ਰਿਸ਼ੀ ਰਾਜ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪਾਠਕ ਨੇ ਇੱਥੇ ‘ਆਪ’ ਦੇ ਮੁੱਖ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਹੁਣ ਚੋਣਾਂ ਵਿੱਚ ਬਹੁਤ ਘੱਟ ਸਮਾਂ ਬਚਿਆ ਹੈ।

ਇਸ ਤੋਂ ਪਹਿਲਾਂ ‘ਆਪ’ ਆਗੂਆਂ ਨੇ ਕਿਹਾ ਸੀ ਕਿ ਪਾਰਟੀ ਦਿੱਲੀ, ਪੰਜਾਬ, ਹਰਿਆਣਾ, ਗੁਜਰਾਤ ਅਤੇ ਗੋਆ ‘ਚ ਸੀਟਾਂ ਦੀ ਵੰਡ ‘ਤੇ ਕਾਂਗਰਸ ਨਾਲ ਗੱਲਬਾਤ ਕਰ ਰਹੀ ਹੈ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਚੈਤਰ ਵਸਾਵਾ ਨੂੰ ਗੁਜਰਾਤ ਦੀ ਭਰੂਚ ਸੀਟ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਚੁੱਕੇ ਹਨ।

Leave a Reply