ਚੰਡੀਗੜ੍ਹ : ਆਪ ਨੇਤਾ ਸੰਜੇ ਸਿੰਘ (AAP leader Sanjay Singh) ਨੇ ਅੱਜ ਦੂਜੀ ਵਾਰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ (Chairman Jagdeep Dhankhar) ਨੇ ਸੰਜੇ ਸਿੰਘ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ND ਗੁਪਤਾ ਵੀ ਮੌਜੂਦ ਰਹੇ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸੰਜੇ ਸਿੰਘ ਨੂੰ ਸਹੁੰ ਚੁੱਕਣ ਲਈ ਸੰਸਦ ਵਿੱਚ ਲਿਜਾਣ ਦੀ ਇਜਾਜ਼ਤ ਦੇ ਦਿੱਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਨੇ ਸਹੁੰ ਚੁੱਕ ਸਮਾਗਮ ‘ਤੇ ਖੁਸ਼ੀ ਪ੍ਰਗਟਾਈ ਹੈ।

ਸੰਜੇ ਸਿੰਘ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਦੀ ਪਤਨੀ ਅਨੀਤਾ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ, ”ਇਹ ਸਾਡੇ ਲਈ ਖੁਸ਼ੀ ਦਾ ਦਿਨ ਹੈ। ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਜ਼ਰੂਰ ਨਿਭਾਉਣਗੇ।

Leave a Reply