ਸੁਲਤਾਨਪੁਰ ਲੋਧੀ : ਪਵਿੱਤਰ ਨਗਰੀ ਸੁਲਤਾਨਪੁਰ ਲੋਧੀ (Sultanpur Lodhi) ਦੇ ਜਵਾਲਾ ਸਿੰਘ ਨਗਰ (Jawala Singh Nagar) ਦਾ ਰਹਿਣ ਵਾਲਾ ਨੌਜਵਾਨ 15 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਇਟਲੀ ਗਿਆ ਸੀ। ਜਿੱਥੇ ਇਟਲੀ (Italy) ਦੇ ਬਰੇਸ਼ੀਆ ਇਲਾਕੇ ‘ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨਰਿੰਦਰ ਸਿੰਘ ਦੇ ਪਿਤਾ ਹਰਜੀਤ ਸਿੰਘ ਵਾਸੀ ਜਵਾਲਾ ਸਿੰਘ ਨਗਰ, ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਉਸ ਦਾ ਲੜਕਾ 2009 ਵਿੱਚ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਿਆ ਸੀ ਅਤੇ 19 ਜਨਵਰੀ ਦੀ ਰਾਤ ਨੂੰ ਸੈਰ ਕਰਨ ਲਈ ਨਿਕਲਿਆ ਸੀ।
ਉਸ ਤੋਂ ਬਾਅਦ ਜਦੋਂ ਅਸੀਂ ਉਸ ਨਾਲ ਸੰਪਰਕ ਕਰਨਾ ਚਾਹਿਆ ਤਾਂ ਉਸ ਨਾਲ ਸੰਪਰਕ ਵੀ ਨਹੀਂ ਹੋਇਆ, ਜਿਸ ਤੋਂ ਬਾਅਦ ਅਸੀਂ ਇਟਲੀ ਰਹਿੰਦੇ ਆਪਣੇ ਦੂਜੇ ਮੁੰਡੇ ਨੂੰ ਇਸ ਬਾਰੇ ਦੱਸਿਆ। ਉਸ ਦੇ ਗੁੰਮ ਹੋਣ ਦੀ ਸ਼ਿਕਾਇਤ ਇਟਲੀ ਵਿਖੇ ਦਰਜ ਕਰਵਾਈ, ਜਿੱਥੇ ਉਸ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਮੁੰਡੇ ਨਰਿੰਦਰ ਸਿੰਘ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਹੈ। ਉਨ੍ਹਾਂ ਨੇ ਭਾਰਤੀ ਅੰਬੈਸੀ ਅਤੇ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਮੰਗ ਕੀਤੀ ਹੈ ਕਿ ਨਰਿੰਦਰ ਸਿੰਘ ਦੀ ਲਾਸ਼ ਭਾਰਤ ਵਾਪਸ ਮੰਗਵਾਉਣ ਵਿਚ ਸਾਡੀ ਸਹਾਇਤਾ ਕੀਤੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਈ ਜਾਵੇ।
The post ਇਟਲੀ ਗਏ ਪੰਜਾਬ ਦੇ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ appeared first on Time Tv.