ਲਖਨਊ: ਇਲਾਹਾਬਾਦ ਹਾਈ ਕੋਰਟ (The Allahabad High Court) ਦੀ ਲਖਨਊ ਬੈਂਚ ਨੇ 2001 ‘ਚ ਸੜਕ ਪ੍ਰਦਰਸ਼ਨ ਦੇ ਇੱਕ ਮਾਮਲੇ ‘ਚ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (Aam Aadmi Party Rajya Sabha member Sanjay Singh) ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫ਼ੈਸਲਾ ਅੱਜ ਯਾਨੀ ਵੀਰਵਾਰ ਨੂੰ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਕੇ. ਐੱਸ. ਪਵਾਰ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ।

ਅਦਾਲਤ ਨੇ ਬੀਤੇ ਦਿਨ ਕਿਹਾ ਸੀ ਕਿ ਜ਼ਮਾਨਤ ਪਟੀਸ਼ਨ ‘ਤੇ ਹੁਕਮ ਆਉਣ ਤੱਕ ਸੰਜੇ ਸਿੰਘ ਨੂੰ ਸੁਲਤਾਨਪੁਰ ਅਦਾਲਤ ‘ਚ ਆਤਮ ਸਮਰਪਣ ਕਰਨ ਦੀ ਲੋੜ ਨਹੀਂ ਹੈ। ਸੁਲਤਾਨਪੁਰ ਦੀ ਸੰਸਦ ਮੈਂਬਰ/ਵਿਧਾਇਕ ਅਦਾਲਤ ਨੇ 11 ਜਨਵਰੀ 2023 ਨੂੰ ਸੰਜੇ ਸਿੰਘ, ਸਮਾਜਵਾਦੀ ਪਾਰਟੀ ਦੇ ਨੇਤਾ ਅਨੂਪ ਸਾਂਡਾ ਅਤੇ ਚਾਰ ਹੋਰ ਦੋਸ਼ੀਆਂ ਨੂੰ ਬਿਜਲੀ ਅਤੇ ਪਾਣੀ ਦੀ ਸਮੱਸਿਆ ਨੂੰ ਲੈ ਕੇ 2001 ਵਿੱਚ ਹੋਏ ਵਿਰੋਧ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਸੈਸ਼ਨ ਅਦਾਲਤ ਨੇ ਉਨ੍ਹਾਂ ਵਿਰੁੱਧ ਦਾਇਰ ਅਪੀਲ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਸਨ।

ਸੰਜੇ ਸਿੰਘ ਨੇ ਇਸ ਹੁਕਮ ਵਿਰੁੱਧ ਹਾਈਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਬਰੀ ਕਰਨ ਦੀ ਬੇਨਤੀ ਕੀਤੀ ਹੈ। ਸੁਲਤਾਨਪੁਰ ਦੀ ਸੰਸਦ ਮੈਂਬਰ/ਵਿਧਾਇਕ ਅਦਾਲਤ ਨੇ 13 ਅਗਸਤ ਨੂੰ ਸੰਜੇ ਸਿੰਘ, ਅਨੂਪ ਸਾਂਡਾ ਅਤੇ ਚਾਰ ਹੋਰਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।

Leave a Reply