ਫਾਜ਼ਿਲਕਾ : ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਫਾਜ਼ਿਲਕਾ (Fazilka) ਜ਼ਿਲ੍ਹੇ ‘ਚ ਗੈਰ-ਕਾਨੂੰਨੀ ਅਫੀਮ ਦੀ ਖੇਤੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਮੁਤਾਬਕ ਪੁਲਿਸ ਨੇ ਕਰੀਬ 14.470 ਕਿਲੋ ਅਫੀਮ ਦੇ ਬੂਟੇ ਬਰਾਮਦ ਕੀਤੇ ਹਨ। ਸਾਂਝੇ ਆਪ੍ਰੇਸ਼ਨ ਦੌਰਾਨ ਉਨ੍ਹਾਂ ਨੂੰ ਸਰਹੱਦ ‘ਤੇ ਚੱਕ ਖੇਵਾ ਢਾਣੀ ਨੇੜੇ ਇਕ ਖੇਤ ‘ਚ ਧਨੀਏ ਸਮੇਤ ਅਫੀਮ ਦੀ ਖੇਤੀ ਹੁੰਦੀ ਮਿਲੀ।

ਇਸ ਦੇ ਨਾਲ ਹੀ ਸੀਮਾ ਸੁਰੱਖਿਆ ਬਲ ਦੇ ਖੁਫੀਆ ਵਿੰਗ ਨੂੰ ਸੂਚਨਾ ਮਿਲੀ ਸੀ ਕਿ ਫਾਜ਼ਿਲਕਾ ਦੇ ਸਰਹੱਦੀ ਖੇਤਰ ‘ਚ ਵੱਡੇ ਪੱਧਰ ‘ਤੇ ਭੁੱਕੀ ਦੀ ਖੇਤੀ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਉਕਤ ਸਥਾਨ ‘ਤੇ ਛਾਪੇਮਾਰੀ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੰਜਾਬ ਪੁਲਿਸ ਅੱਜ ਉਸਨੂੰ ਫਾਜ਼ਿਲਕਾ ਦੀ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਰਿਮਾਂਡ ਹਾਸਿਲ ਕਰਕੇ ਪੁੱਛਗਿੱਛ ਕਰੇਗੀ।

ਅਜਿਹਾ ਹੀ ਇੱਕ ਹੋਰ ਮਾਮਲਾ ਚੰਡੀਗੜ੍ਹ ਤੋਂ ਵੀ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਕਿਸ਼ਨਗੜ੍ਹ ਨੇੜੇ ਬਣੀ ਨਰਸਰੀ ਵਿੱਚ ਅਫੀਮ ਦੀ ਖੇਤੀ ਕੀਤੀ ਜਾ ਰਹੀ ਸੀ। ਛਾਪੇਮਾਰੀ ਦੌਰਾਨ 725 ਅਫੀਮ ਦੇ ਪੌਦੇ ਅਤੇ ਲਾਲ ਫੁੱਲ ਅਤੇ ਫਲੀਆਂ ਬਰਾਮਦ ਕੀਤੀਆਂ ਗਈਆਂ। ਇਸ ਮਾਮਲੇ ਸਬੰਧੀ ਨਰਸਰੀ ਮਾਲਕ ਅਤੇ ਮਾਲੀ ਦੇ ਖ਼ਿਲਾਫ਼ FIR ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ।

Leave a Reply