ਬਠਿੰਡਾ : ਇਲਾਕੇ ਵਿੱਚ ਇੱਕ ਵਿਅਕਤੀ ਵੱਲੋਂ ਆਪਣੀ ਹੀ ਲਾਇਸੈਂਸੀ ਰਾਈਫਲ (licensed rifle) ਨਾਲ ਖ਼ੁਦ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਬੀਤੀ ਰਾਤ ਵਾਪਰੀ, ਜਿਸ ਦੌਰਾਨ ਪੂਰੇ ਇਲਾਕੇ ‘ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਮੰਡੀ ਕਲਾਂ ਦੇ ਰਹਿਣ ਵਾਲੇ ਜਗਵੀਰ ਸਿੰਘ (ਉਮਰ 38 ਸਾਲ) ਨੇ ਆਪਣੇ ਲਾਇਸੈਂਸੀ ਹਥਿਆਰ ਬਾਰਾਂ ਬੋਰ ਦੀ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਨੇ ਆਪਣੀ ਜੀਵਨ ਲੀਲਾ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ। ਸਵੇਰੇ ਜਦੋਂ ਉਸ ਦੇ ਭਰਾ ਨੇ ਉਸ ਦੀ ਲਾਸ਼ ਦੇਖੀ ਤਾਂ ਉਸ ਨੇ ਥਾਣਾ ਬਾਲਿਆਂਵਾਲੀ ਦੀ ਪੁਲਿਸ ਨੂੰ ਸੂਚਨਾ ਦਿੱਤੀ।

ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਭੇਜ ਦਿੱਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਜਸਕੌਰ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਨੇ ਆਪਣੀ ਜ਼ਿੰਦਗੀ ਤੋਂ ਤੰਗ ਆ ਕੇ ਆਪਣੇ ਲਾਇਸੈਂਸੀ  ਹਥਿਆਰ ਨਾਲ ਖੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਜਗਵੀਰ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾ ਰਿਹਾ ਹੈ। ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਲਾਕੇ ਦੇ ਸਾਰੇ ਲਾਇਸੈਂਸੀ ਹਥਿਆਰ ਪੁਲਿਸ ਵੱਲੋਂ ਜ਼ਬਤ ਕਰ ਲਏ ਜਾਣ, ਜਦਕਿ ਇਸ ਮਾਮਲੇ ਵਿੱਚ ਲਾਇਸੈਂਸੀ ਹਥਿਆਰਾਂ ਨੂੰ ਜ਼ਬਤ ਨਹੀਂ ਕੀਤਾ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਲਾਂਕਿ ਪੁਲਿਸ ਵੱਲੋਂ ਇਨ੍ਹਾਂ ਕੋਲੋਂ ਲਾਇਸੈਂਸੀ ਹਥਿਆਰ ਬਰਾਮਦ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ।

Leave a Reply