ਈ.ਡੀ. ਨੇ ਕੇਜਰੀਵਾਲ ਨੂੰ ਨੌਵਾਂ ਸੰਮਨ ਕੀਤਾ ਜਾਰੀ
By admin / March 16, 2024 / No Comments / Punjabi News
ਦੇਸ਼: ਇਨਫੋਰਸਮੈਂਟ ਡਾਇਰੈਕਟੋਰੇਟ (The Enforcement Directorate),(ਈ.ਡੀ.) ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਨਵਾਂ ਸੰਮਨ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ 21 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਆਮ ਆਦਮੀ ਪਾਰਟੀ (ਆਪ) ਦੇ 55 ਸਾਲਾ ਕੌਮੀ ਕਨਵੀਨਰ ਨੂੰ ਦਿੱਲੀ ਦੇ ਕੇਂਦਰੀ ਏਜੰਸੀ ਸਥਿਤ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਸੂਤਰਾਂ ਨੇ ਦੱਸਿਆ ਕਿ ਨੌਵਾਂ ਸੰਮਨ ਜਾਰੀ ਕੀਤਾ ਗਿਆ ਤਾਂ ਜੋ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਕੇਜਰੀਵਾਲ ਦੇ ਬਿਆਨ ਦਰਜ ਕੀਤੇ ਜਾਣ । ਮੁੱਖ ਮੰਤਰੀ ਨੇ ਇਨ੍ਹਾਂ ਸੰਮਨਾਂ ਨੂੰ ਗੈਰ-ਕਾਨੂੰਨੀ ਦੱਸਦਿਆਂ ਹਰ ਵਾਰ ਪੇਸ਼ ਹੋਣ ਤੋਂ ਇਨਕਾਰ ਕੀਤਾ ਹੈ।
ਦਿੱਲੀ ਦੀ ਇੱਕ ਅਦਾਲਤ ਨੇ ਇਸ ਮਾਮਲੇ ਵਿੱਚ ਪਿਛਲੇ ਅੱਠ ਸੰਮਨਾਂ ਵਿੱਚੋਂ ਛੇ ਨੂੰ ਟਾਲਣ ਲਈ ਏਜੰਸੀ ਵੱਲੋਂ ਦਾਇਰ ਦੋ ਸ਼ਿਕਾਇਤਾਂ ਉੱਤੇ ਕੇਜਰੀਵਾਲ ਨੂੰ ਬੀਤੇ ਦਿਨ ਜ਼ਮਾਨਤ ਦੇ ਦਿੱਤੀ ਸੀ। ਏਜੰਸੀ ਨੇ ਇਸ ਮਾਮਲੇ ਵਿੱਚ ਦੋ ਦਿਨ ਪਹਿਲਾਂ ਬੀਆਰਐਸ ਨੇਤਾ ਕੇ. ਕਵਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।