November 14, 2024

ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ IAS ਤੇ ਤਿੰਨ PCS ਅਧਿਕਾਰੀਆਂ ਨੂੰ ਕੀਤਾ ਮੁਅੱਤਲ

Latest Uttar Pradesh News | Yogi government | Suspended

ਲਖਨਊ : ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਜਿੱਥੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਖ਼ਤ ਹੈ, ਉੱਥੇ ਹੀ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕਰ ਰਹੀ ਹੈ। ਇਸੇ ਲੜੀ ਵਿੱਚ ਸੂਬਾ ਸਰਕਾਰ ਨੇ ਲਖੀਮਪੁਰ ਖੇੜੀ ਵਿੱਚ ਖੇਤਾਂ ਦੀ ਮਿਣਤੀ ਲਟਕਾਉਣ ਦੇ ਮਾਮਲੇ ਵਿੱਚ ਇੱਕ ਆਈ.ਏ.ਐਸ ਅਤੇ ਤਿੰਨ ਪੀ.ਸੀ.ਐਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਸਰਕਾਰ ਨੇ ਇਨ੍ਹਾਂ ਅਧਿਕਾਰੀਆਂ ਨੂੰ ਮਾਲ ਕੌਂਸਲ ਨਾਲ ਅਟੈਚ ਕਰ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਦੀ ਮਾਪਦੰਡ ਦਾ ਮਾਮਲਾ 6 ਸਾਲਾਂ ਤੋਂ ਅਧਿਕਾਰੀਆਂ ਵੱਲੋਂ ਲਟਕਿਆ ਹੋਇਆ ਸੀ। ਜਿਨ੍ਹਾਂ ‘ਤੇ ਮੁਅੱਤਲੀ ਦੀ ਕਾਰਵਾਈ ਕੀਤੀ ਗਈ ਸੀ, ਉਹ ਹੁਣ ਦੂਜੇ ਜ਼ਿਲ੍ਹਿਆਂ ਵਿਚ ਤਾਇਨਾਤ ਹਨ। ਭਾਜਪਾ ਵਿਧਾਇਕ ਯੋਗੇਸ਼ ਵਰਮਾ ਦੀ ਸ਼ਿਕਾਇਤ ਤੋਂ ਬਾਅਦ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਨਿਯੁਕਤੀ ਵਿਭਾਗ ਨੇ 2014 ਬੈਚ ਦੇ ਆਈ.ਏ.ਐਸ ਅਧਿਕਾਰੀ ਵਧੀਕ ਕਮਿਸ਼ਨਰ ਲਖਨਊ ਡਿਵੀਜ਼ਨ ਘਣਸ਼ਿਆਮ ਸਿੰਘ ਅਤੇ ਪੀ.ਸੀ.ਐਸ ਅਧਿਕਾਰੀ ਅਰੁਣ ਕੁਮਾਰ ਸਿੰਘ ਏ.ਡੀ.ਐਮ (ਐਫ/ਆਰ) ਬਾਰਾਬੰਕੀ, ਵਿਦੇਸ਼ ਸਿੰਘ ਨਗਰ ਮੈਜਿਸਟਰੇਟ ਝਾਂਸੀ ਅਤੇ ਰੇਨੂੰ ਉਪ ਜ਼ਿਲ੍ਹਾ ਮੈਜਿਸਟਰੇਟ ਬੁਲੰਦਸ਼ਹਿਰ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

By admin

Related Post

Leave a Reply