ਔਰਤਾਂ ਵਿਰੁੱਧ ਅਪਰਾਧ ਬਰਦਾਸ਼ਤ ਨਹੀਂ ਕੀਤਾ ਜਾਵੇਗਾ : PM ਮੋਦੀ
By admin / August 25, 2024 / No Comments / Punjabi News
ਨਵੀਂ ਦਿੱਲੀ: ਦੇਸ਼ ‘ਚ ਵਧ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਵੱਡਾ ਬਿਆਨ ਦਿੱਤਾ ਹੈ। ਪੀ.ਐਮ ਮੋਦੀ ਨੇ ਕਿਹਾ, ‘ਔਰਤਾਂ ਵਿਰੁੱਧ ਅਪਰਾਧ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਅਪਰਾਧੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।’ ਉਨ੍ਹਾਂ ਨੇ ਅੱਗੇ ਕਿਹਾ ਕਿ ਅਪਰਾਧੀਆਂ ਨੂੰ ਬਚਾਉਣ ਦਾ ਕੰਮ ਨਹੀਂ ਹੋਣਾ ਚਾਹੀਦਾ। ਪਹਿਲਾਂ ਐਫ.ਆਈ.ਆਰ. ਦਰਜ ਨਹੀਂ ਹੁੰਦੀ ਸੀ। ਹੁਣ ਤੁਸੀਂ ਈ-ਐਫ.ਆਈ.ਆਰ. ‘ਤੇ ਸ਼ਿਕਾਇਤ ਦਰਜ ਕਰ ਸਕਦੇ ਹੋ। ਦਰਜ FIR ਵਿੱਚ ਕੋਈ ਵੀ ਬਦਲਾਅ ਨਹੀਂ ਕਰ ਸਕਦਾ।
ਤੁਹਾਨੂੰ ਦੱਸ ਦੇਈਏ ਕਿ NCRB ਦੇ ਤਾਜ਼ਾ ਅੰਕੜਿਆਂ ਅਨੁਸਾਰ ਭਾਰਤ ਵਿੱਚ ਹਰ ਘੰਟੇ ਤਿੰਨ ਔਰਤਾਂ ਨਾਲ ਬਲਾਤਕਾਰ ਹੁੰਦਾ ਹੈ। ਇਨ੍ਹਾਂ ਅੰਕੜਿਆਂ ਅਨੁਸਾਰ 2022 ਵਿੱਚ ਦੇਸ਼ ਭਰ ਵਿੱਚ ਬਲਾਤਕਾਰ ਦੇ ਕੁੱਲ 31,516 ਮਾਮਲੇ ਦਰਜ ਹੋਏ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਬਲਾਤਕਾਰ ਦੇ ਮਾਮਲੇ ਰਾਜਸਥਾਨ ਤੋਂ ਸਾਹਮਣੇ ਆਏ ਹਨ, ਜਿੱਥੇ 5,399 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਯੂ.ਪੀ ਅਤੇ ਮੱਧ ਪ੍ਰਦੇਸ਼ ਦਾ ਨੰਬਰ ਆਉਂਦਾ ਹੈ। ਯੂ.ਪੀ ਵਿੱਚ 3,690 ਅਤੇ ਮੱਧ ਪ੍ਰਦੇਸ਼ ਵਿੱਚ 3,029 ਬਲਾਤਕਾਰ ਦੇ ਮਾਮਲੇ ਦਰਜ ਹੋਏ ਹਨ।
ਅੰਕੜਿਆਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਬਲਾਤਕਾਰ ਦੇ 96 ਫੀਸਦੀ ਮਾਮਲੇ ਅਜਿਹੇ ਹਨ, ਜਿਨ੍ਹਾਂ ‘ਚ ਦੋਸ਼ੀ ਔਰਤ ਨੂੰ ਨਿੱਜੀ ਤੌਰ ‘ਤੇ ਜਾਣਦਾ ਹੈ। ਇਨ੍ਹਾਂ ‘ਚੋਂ 2,324 ਮਾਮਲਿਆਂ ‘ਚ ਦੋਸ਼ੀ ਪਰਿਵਾਰਕ ਮੈਂਬਰ ਸੀ, ਜਦਕਿ 14,582 ਮਾਮਲਿਆਂ ‘ਚ ਦੋਸ਼ੀ ਲਿਵ-ਇਨ ਪਾਰਟਨਰ ਜਾਂ ਦੋਸਤ ਸੀ। ਇਸ ਤੋਂ ਇਲਾਵਾ, 13,548 ਮਾਮਲਿਆਂ ਵਿੱਚ ਦੋਸ਼ੀ ਪਰਿਵਾਰਕ ਦੋਸਤ ਜਾਂ ਗੁਆਂਢੀ ਸਨ। ਭਾਵ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਉਨ੍ਹਾਂ ਦੇ ਨਜ਼ਦੀਕੀ ਸਨ।