ਕਪੂਰਥਲਾ : ਕਪੂਰਥਲਾ ਸ਼ਹਿਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਸਿਵਲ ਹਸਪਤਾਲ (The Civil Hospital) ਵਿੱਚ ਐਮਰਜੈਂਸੀ ਵਾਰਡ ਦੇ ਬਾਹਰ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਇਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਦੇ ਪਿੰਡ ਤਲਵੰਡੀ ਮਹਿਮਾ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਦੇਰ ਸ਼ਾਮ ਦੋ ਧਿਰਾਂ ਵਿੱਚ ਲੜਾਈ ਹੋ ਗਈ ਸੀ, ਜਿਸ ਵਿਚ ਰਾਜਕੁਮਾਰ ਦੇ ਸਿਰ ‘ਤੇ ਸੱਟਾਂ ਲੱਗਣ ਕਾਰਨ ਉਨ੍ਹਾਂ ਦਾ ਪੁੱਤਰ ਜਸਪ੍ਰੀਤ ਸਿੰਘ ਆਪਣੇ ਪਿਤਾ ਦੇ ਸਿਵਲ ਹਸਪਤਾਲ ਕਪੂਰਥਲਾ ਐਮਰਜੈਂਸੀ ਵਾਰਡ ਵਿੱਚ ਪੱਟੀਆਂ ਕਰਵਾਉਣ ਆਇਆ ਸੀ।
ਇਸੇ ਦੌਰਾਨ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਜਸਪ੍ਰੀਤ ਸਿੰਘ ‘ਤੇ ਉਸ ਵੇਲੇ ਹਮਲਾ ਕਰ ਦਿੱਤਾ ਜਦ ਉਹ ਕਾਰ ਵਿੱਚ ਐਮਰਜੈਂਸੀ ਵਾਰਡ ਦੇ ਬਾਹਰ ਬੈਠਾ ਪਿਆ ਸੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਸਪ੍ਰੀਤ ਸਿੰਘ ਦੀ ਗਰਦਨ ‘ਤੇ ਵਾਰ ਕੀਤੇ, ਜਿਸ ਕਾਰਨ ਜਸਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਅਰਬਨ ਸਟੇਟ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਪੁਲਿਸ ਪ੍ਰਸ਼ਾਸਨ ਤੋਂ ਕਈ ਵਾਰ ਸਿਹਤ ਵਿਭਾਗ ਦੇ ਅਧਿਕਾਰੀਆਂ, ਰਾਜਨੀਤਿਕ ਆਗੂਆਂ ਅਤੇ ਆਮ ਲੋਕ ਮੰਗ ਕਰਦੇ ਆ ਰਹੇ ਹਨ ਕਿ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ 24 ਘੰਟੇ ਪੁਲਿਸ ਤਾਇਨਾਤ ਕੀਤੀ ਜਾਵੇ ਸਿਵਲ ਹਸਪਤਾਲ ਵਿਚ ਪੁਲਿਸ ਦੀ ਨਲਾਇਕੀ ਕਾਰਨ ਇਕ ਨੌਜਵਾਨ ਦਾ ਕਤਲ ਹੋ ਗਿਆ। ਜੇਕਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਪੁਲਿਸ ਤਾਇਨਾਤ ਹੁੰਦੀ ਤਾਂ ਇਹ ਘਟਨਾ ਸ਼ਾਇਦ ਨਾ ਵਾਪਰਦੀ।