ਪੰਜਾਬ : ਕਰਨ ਔਜਲਾ (Karan Aujla) ਆਪਣੀ ਦਮਦਾਰ ਆਵਾਜ਼ ਕਾਰਨ ਪੰਜਾਬੀ ਇੰਡਸਟਰੀ ਦਾ ਰਾਕਸਟਾਰ ਬਣ ਗਿਆ ਹੈ। ਉਹ ਅਕਸਰ ਆਪਣੀ ਪ੍ਰੋਫੈਸ਼ਨਲ ਅਤੇ ਪਰਸਨਲ ਲਾਈਫ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੇ ਹਨ। ਉਨ੍ਹਾਂ ਵੱਲੋਂ ਗਾਇਆ ਹਰ ਗੀਤ ਸੁਪਰਹਿੱਟ ਸਾਬਤ ਹੁੰਦਾ ਹੈ।ਕਰਨ ਔਜਲਾ ਅੱਜ ਜਿਸ ਮੁਕਾਮ ਤੇ ਹਨ ਇਥੇਂ ਤੱਕ ਪਹੁੰਚਣ ਲਈ ਉਨ੍ਹਾਂ ਨੇ ਕੜੀ ਮਿਹਨਤ ਕੀਤੀ ਹੈ।
ਹਾਲ ਹੀ ‘ਚ ਕਰਨ ਔਜਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੇ ਨਵੇਂ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਹ ਕਾਫੀ ਸ਼ਾਨਦਾਰ ਨਜ਼ਰ ਆ ਰਹੇ ਹਨ। ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਇਨ੍ਹਾਂ ਤਸਵੀਰਾਂ ‘ਚ ਕਰਨ ਔਜਲਾ ਆਪਣੀ ਘੜੀ ਨੂੰ ਫਲਾਂਟ ਕਰਦੇ ਨਜ਼ਰ ਆ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ ਕਰਨ ਔਜਲਾ ਦਾ ਅਸਲੀ ਨਾਮ ਜਸਕਰਨ ਸਿੰਘ ਔਜਲਾ ਹੈ। ਇੰਡਸਟਰੀ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਆਪਣਾ ਨਾਮ ਬਦਲ ਕੇ ਕਰਨ ਔਜਲਾ ਰੱਖ ਲਿਆ ਸੀ। ਔਜਲਾ ਦਾ ਜਨਮ 18 ਜਨਵਰੀ 1997 ਨੂੰ ਲੁਧਿਆਣਾ ਦੇ ਪਿੰਡ ਘੁਰਾਲਾ ਵਿੱਚ ਹੋਇਆ ਸੀ ਜਦੋਂ ਉਹ ਸਿਰਫ਼ 9 ਸਾਲਾਂ ਦੇ ਸੀ। ਇਹ ਬਹੁਤ ਵੱਡਾ ਝਟਕਾ ਸੀ। ਆਪਣੇ ਮਾਤਾ-ਪਿਤਾ ਦੀ ਮੌਤ ਤੋਂ ਬਾਅਦ, ਕਰਨ ਔਜਲਾ ਦਾ ਪਾਲਣ ਪੋਸ਼ਣ ਉਸਦੇ ਚਾਚਾ ਅਤੇ ਭੈਣਾਂ ਨੇ ਕੀਤਾ।
ਕਰਨ ਔਜਲਾ ਨੂੰ ਬਚਪਨ ਤੋਂ ਹੀ ਲਿਖਣ ਦਾ ਸ਼ੌਕ ਸੀ। ਉਹ ਹਮੇਸ਼ਾ ਕੁਝ ਨਾ ਕੁਝ ਲਿਖਦਾ ਰਹਿੰਦੇ ਸੀ। ਇਸ ਤੋਂ ਬਾਅਦ ਕਰਨ ਔਜਲਾ ਨੇ ਛੋਟੀ ਉਮਰ ਤੋਂ ਹੀ ਗੀਤ ਲਿਖਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਗਾਇਕ ਜੱਸੀ ਗਿੱਲ ਨਾਲ ਇੱਕ ਵਿਆਹ ਸਮਾਗਮ ਵਿੱਚ ਹੋਈ। ਹਾਲਾਂਕਿ ਇਹ ਮੁਲਾਕਾਤ ਪੇਸ਼ੇਵਰ ਨਹੀਂ ਸੀ। ਇਸ ਤੋਂ ਬਾਅਦ ਔਜਲਾ ਆਪਣੀ ਪੜ੍ਹਾਈ ਪੂਰੀ ਕਰਨ ਕੈਨੇਡਾ ਚਲਾ ਗਿਆ। ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕਰਨ ਔਜਲਾ ਨੇ ਆਪਣਾ ਪਹਿਲਾ ਗੀਤ ‘ਸੈਲ ਫ਼ੋਨ’ ਰਿਲੀਜ਼ ਕੀਤਾ, ਜੋ ਕਾਫੀ ਹਿੱਟ ਹੋਇਆ। ਇਸ ਤੋਂ ਬਾਅਦ ਕਰਨ ਔਜਲਾ ਨੇ ਕਾਫੀ ਸਮਾਂ ਗਾਇਆ ਨਹੀਂ। ਉਹ ਦੀਪ ਜੰਡੂ ਨਾਲ ਕੈਨੇਡਾ ਦੇ ਟੋਰਾਂਟੋ ਵਿੱਚ ਆਪਣੇ ਸਟੂਡੀਓ ਵਿੱਚ ਕੰਮ ਕਰਦੇ ਰਹੇ।