ਪਟਨਾ : ਬਿਹਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਅਨਿਲ ਕੁਮਾਰ ਸ਼ਰਮਾ (Former Bihar Congress President Anil Kumar Sharma) ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਤੋਂ ਬਾਅਦ ਅਨਿਲ ਸ਼ਰਮਾ ਨੇ ਕਿਹਾ ਕਿ ਸੀਟਾਂ ਦੀ ਵੰਡ ਕਾਰਨ ਪਾਰਟੀ ਵਰਕਰਾਂ ਵਿੱਚ ਨਿਰਾਸ਼ਾ ਹੈ।
ਅਨਿਲ ਸ਼ਰਮਾ ਨੇ ਕਿਹਾ ਕਿ ਕਾਂਗਰਸ ਨੂੰ ਅਜਿਹੀਆਂ ਸੀਟਾਂ ਦਿੱਤੀਆਂ ਗਈਆਂ ਹਨ, ਜਿੱਥੇ ਜਿੱਤਣਾ ਮੁਸ਼ਕਲ ਹੈ, ਜਦਕਿ ਆਸਾਨੀ ਨਾਲ ਜਿੱਤਣ ਵਾਲੀਆਂ ਸੀਟਾਂ ਪਾਰਟੀ ਤੋਂ ਖੋਹ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੇ ਕਾਂਗਰਸ ਨੂੰ ਕਮਜ਼ੋਰ ਸੀਟਾਂ ਦਿੱਤੀਆਂ ਹਨ। ਇਹ ਉਨ੍ਹਾਂ ਦੀ ਸੋਚੀ ਸਮਝੀ ਰਣਨੀਤੀ ਹੈ, ਤਾਂ ਜੋ ਬਿਹਾਰ ਵਿਚ ਕਾਂਗਰਸ ਹਾਸ਼ੀਏ ‘ਤੇ ਰਹੇ।
ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਕਮਜ਼ੋਰ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੱਪੂ ਯਾਦਵ ਦੇ ਸੂਬਾ ਪ੍ਰਧਾਨ ਹੋਣ ‘ਤੇ ਮੈਂ ਉਨ੍ਹਾਂ ਦਾ ਵਿਰੋਧ ਕੀਤਾ ਸੀ ਪਰ ਅੱਜ ਉਹ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਉਸ ਦੀ ਵਡਿਆਈ ਨਹੀਂ ਕਰ ਸਕਦਾ।