ਹਰਿਆਣਾ: ਹਰਿਆਣਾ ਵਿਧਾਨ ਸਭਾ ਚੋਣਾਂ (The Haryana Assembly Elections) ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਸੱਤਾ ਹਾਸਲ ਕਰਨ ਲਈ ਹਰ ਸੰਭਵ ਯਤਨ ਕਰ ਰਹੀਆਂ ਹਨ। ਇਸ ਦੌੜ ਵਿੱਚ ਮੁੱਖ ਤੌਰ ’ਤੇ ਕਾਂਗਰਸ ਅਤੇ ਭਾਜਪਾ ਸ਼ਾਮਲ ਹਨ, ਜੋ ਬਹੁਮਤ ਦਾ ਅੰਕੜਾ ਪਾਰ ਕਰ ਸਕਦੀਆਂ ਹਨ। ਇਨ੍ਹਾਂ ਚੋਣਾਂ ਲਈ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਭਲਕੇ 12 ਸਤੰਬਰ ਤੱਕ ਨਾਮਜ਼ਦਗੀਆਂ ਦਾਖ਼ਲ ਕਰ ਦਿੱਤੀਆਂ ਗਈਆਂ ਹਨ। ਹੁਣ ਕਾਂਗਰਸ ਨੇ ਹਰਿਆਣਾ ਚੋਣਾਂ ਵਿੱਚ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
ਇਸ ਸੂਚੀ ਵਿੱਚ 40 ਨੇਤਾਵਾਂ ਦੇ ਨਾਂ ਹਨ। ਮੱਲਿਕਾ ਅਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਸੋਨੀਆ ਗਾਂਧੀ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਨਾਂ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹੈ । ਪੰਜਾਬ ਦੇ ਨੇਤਾਵਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ , ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਹੈ। ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਦੇ ਨਾਮ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਹਨ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ, ਪ੍ਰਧਾਨ ਉਦੈ ਭਾਨ, ਕੁਮਾਰੀ ਸ਼ੈਲਜਾ, ਰਣਦੀਪ ਸੁਰਜੇਵਾਲਾ, ਵਿਨੇਸ਼ ਫੋਗਾਟ ਸਮੇਤ ਹਰਿਆਣਾ ਕਾਂਗਰਸ ਦੇ ਨੇਤਾਵਾਂ ਦੇ ਨਾਮ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ।