ਕਾਂਗਰਸ ਪਾਰਟੀ ਭਲਕੇ ਤੱਕ ਉਮੀਦਵਾਰਾਂ ਦੀ ਸੂਚੀ ਕਰ ਸਕਦੀ ਹੈ ਜਾਰੀ
By admin / April 4, 2024 / No Comments / Punjabi News
ਹਰਿਆਣਾ: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਦਿੱਲੀ ‘ਚ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (The Central Election Committee) ਦੀ ਅੱਜ ਸ਼ਾਮ ਬੈਠਕ ਹੋਣ ਜਾ ਰਹੀ ਹੈ। ਕਾਂਗਰਸ ਦੀ ਸੀਈਸੀ ਮੀਟਿੰਗ ਵਿੱਚ ਦਿੱਲੀ, ਹਰਿਆਣਾ, ਝਾਰਖੰਡ, ਪੱਛਮੀ ਬੰਗਾਲ, ਦਾਦਰਾ ਨਗਰ ਹਵੇਲੀ ਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਹੋਵੇਗੀ। ਉਮੀਦ ਹੈ ਕਿ ਇਸ ਚਰਚਾ ਤੋਂ ਬਾਅਦ ਕਾਂਗਰਸ ਪਾਰਟੀ ਭਲਕੇ ਤੱਕ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਸਕਦੀ ਹੈ।
ਹਰਿਆਣਾ ‘ਚ ਕਾਂਗਰਸ ਪਾਰਟੀ ਲੰਬੇ ਸਮੇਂ ਤੋਂ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰਾਂ ਕਰ ਰਹੀ ਹੈ। ਹਰਿਆਣਾ ਦੇ ਉਮੀਦਵਾਰਾਂ ਦੀ ਸੂਚੀ ਕੇਂਦਰੀ ਚੋਣ ਕਮੇਟੀ ਕੋਲ ਪਹੁੰਚ ਗਈ ਹੈ, ਜਿਸ ਵਿੱਚ ਹਰਿਆਣਾ ਦੀਆਂ 9 ਲੋਕ ਸਭਾ ਸੀਟਾਂ ਲਈ 18 ਨਾਂ ਸ਼ਾਮਲ ਹਨ। ਹਰ ਸੀਟ ਲਈ ਦੋ ਨਾਂ ਦਿੱਤੇ ਗਏ ਹਨ।
ਜੇਕਰ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਦਾ ਗੜ੍ਹ ਮੰਨੇ ਜਾਂਦੇ ਰੋਹਤਕ ਦੀ ਗੱਲ ਕਰੀਏ ਤਾਂ ਇੱਥੇ ਪਾਰਟੀ ਭੂਪੇਂਦਰ ਸਿੰਘ ਹੁੱਡਾ ਦੇ ਬੇਟੇ ਦੀਪੇਂਦਰ ਹੁੱਡਾ ‘ਤੇ ਦਾਅ ਲਗਾ ਸਕਦੀ ਹੈ। ਇਸ ਦੇ ਨਾਲ ਹੀ ਪਾਰਟੀ ਦੀ ਸਾਬਕਾ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਨੂੰ ਅੰਬਾਲਾ ਜਾਂ ਸਿਰਸਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ।