ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਨੂੰ ED ਨੇ ਛਾਪੇਮਾਰੀ ਤੋਂ ਬਾਅਦ ਕੀਤਾ ਗ੍ਰਿਫ਼ਤਾਰ
By admin / September 4, 2024 / No Comments / Punjabi News
ਖੰਨਾ : ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ (Congress leader Rajdeep Singh Nagra) ਨੂੰ ਈ.ਡੀ ਦੀ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੱਜ ਉਨ੍ਹਾਂ ਦਾ ਜਲੰਧਰ ਵਿਚ ਮੈਡੀਕਲ ਕਰਵਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।
ਜਾਣਕਾਰੀ ਅਨੁਸਾਰ ਰਾਜਦੀਪ ਸਿੰਘ ਨਾਗਰਾ ਦੇ ਘਰ ਅਤੇ ਕਾਰੋਬਾਰੀ ਟਿਕਾਣਿਆਂ ‘ਤੇ ਬੀਤੀ ਸਵੇਰੇ ਈ.ਡੀ ਵੱਲੋਂ ਛਾਪੇਮਾਰੀ ਕੀਤੀ ਗਈ। ਦੇਰ ਰਾਤ ਤੱਕ ਛਾਪੇਮਾਰੀ ਜਾਰੀ ਰਹੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਰਾਜਦੀਪ ਸਿੰਘ ਨਾਗਰਾ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੇ ਕਰੀਬੀ ਮੰਨੇ ਜਾਂਦੇ ਹਨ।
ਇੱਥੇ ਦੱਸ ਦੇਈਏ ਕਿ ਇਹ ਗ੍ਰਿਫਤਾਰੀ ਅਤੇ ਛਾਪੇਮਾਰੀ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਟੈਂਡਰ ਘੁਟਾਲੇ ਨਾਲ ਸਬੰਧਤ ਹੈ। ਭਾਰਤ ਭੂਸ਼ਣ ਆਸ਼ੂ ਨੂੰ ਵੀ ਈ.ਡੀ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਹੈ।
Tags: Congress, Congress leader, Congress leader Rajdeep Singh Nagra, ED, ED Raid, Latest Punjabi News, news, Rajdeep Singh, ਪੰਜਾਬ