November 6, 2024

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਹਾਈਕੋਰਟ ਦਾ ਕੀਤਾ ਰੁਖ

Latest Punjabi News | Home |Time tv. news

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ (Congress MLA Sukhpal Khaira) ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ ਅਤੇ ਆਪਣੇ ਜ਼ਮਾਨਤ ਹੁਕਮਾਂ ਵਿੱਚ ਸੋਧ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਗੈਂਗਸਟਰ ਅਰਸ਼ ਡੱਲਾ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕਾਰਨ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।

ਸੁਖਪਾਲ ਨੇ ਦੱਸਿਆ ਕਿ ਉਸ ਨੇ ਆਪਣਾ ਲਾਇਸੈਂਸੀ ਹਥਿਆਰ ਜਮ੍ਹਾ ਕਰਵਾ ਦਿੱਤਾ ਹੈ। ਇਸ ਕਾਰਨ ਉਨ੍ਹਾਂ ਸੁਰੱਖਿਆ ਕਾਰਨਾਂ ਕਰਕੇ ਹਥਿਆਰ ਵਾਪਸ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 14 ਫਰਵਰੀ ਲਈ ਤੈਅ ਕੀਤੀ ਗਈ ਹੈ।

By admin

Related Post

Leave a Reply