ਪੰਜਾਬ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ। ਕਿਸਾਨ ਨੋਜਵਾਨਾਂ ਵੱਲੋਂ ਸੰਭੂ ਬਾਰਡਰ ‘ਤੇ ਕਈ ਪੜਾਵਾਂ ਵਾਲੇ ਬੈਰੀਕੇਡਾਂ ਵੱਲ  ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਹਰਿਆਣਾ ਪੁਲਿਸ ਨੇ ਸਵੇਰੇ 11 ਵਜੇ ਦੇ ਕਰੀਬ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਤੋਂ ਬਾਅਦ ਨੌਜਵਾਨ ਕਿਸਾਨ ਬਚਣ ਲਈ ਇਧਰ-ਉਧਰ ਭੱਜਦੇ ਦੇਖੇ ਗਏ।

ਪੰਜਾਬ ਅਤੇ ਹਰਿਆਣਾ ਦੇ ਦੋ ਸਰਹੱਦੀ ਪੁਆਇੰਟਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਅਪਣਾ ‘ਦਿੱਲੀ ਚਲੋ’ ਮਾਰਚ ਮੁੜ ਸ਼ੁਰੂ ਕਰ ਰਹੇ ਹਨ। ਸਰਕਾਰੀ ਏਜੰਸੀਆਂ ਵਲੋਂ ਦਾਲਾਂ, ਮੱਕੀ ਅਤੇ ਕਪਾਹ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਪੰਜ ਸਾਲਾਂ ਲਈ ਖਰੀਦਣ ਦੀ ਕੇਂਦਰ ਦੀ ਪੇਸ਼ਕਸ਼ ਨੂੰ ਰੱਦ ਕਰਨ ਤੋਂ ਬਾਅਦ ਉਹ ਅਪਣਾ ਅੰਦੋਲਨ ਦੁਬਾਰਾ ਸ਼ੁਰੂ ਕਰ ਰਹੇ ਹਨ।

13 ਫਰਵਰੀ ਨੂੰ ਹਜ਼ਾਰਾਂ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨਾ ਸ਼ੁਰੂ ਕਰ ਦਿਤਾ। ਇਨ੍ਹਾਂ ਕਿਸਾਨਾਂ ਨੂੰ ਹਰਿਆਣਾ ਸਰਹੱਦ ‘ਤੇ ਰੋਕਿਆ ਗਿਆ, ਜਿਥੇ ਮਾਹੌਲ ਤਣਾਅਪੂਰਨ ਹੋਣ ਦੀਆਂ ਖ਼ਬਰਾਂ ਵੀ ਆਈਆਂ। ਕਿਸਾਨਾਂ ਨੇ ਉਦੋਂ ਤੋਂ ਹੀ ਪੰਜਾਬ ਦੀ ਹਰਿਆਣਾ ਨਾਲ ਲੱਗਦੀ ਸਰਹੱਦ ‘ਤੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਡੇਰੇ ਲਾਏ ਹੋਏ ਹਨ।

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਅਤੇ ਕਿਸਾਨ ਕਰਜ਼ਾ ਮੁਆਫੀ ਸਮੇਤ ਅਪਣੀਆਂ ਮੰਗਾਂ ਨੂੰ ਲੈ ਕੇ ਦਬਾਅ ਬਣਾਉਣ ਲਈ ‘ਦਿੱਲੀ ਚਲੋ’ ਮਾਰਚ ਦੀ ਅਗਵਾਈ ਕਰ ਰਹੇ ਹਨ।

Leave a Reply