November 5, 2024

ਕਿਸਾਨੀ ਅੰਦੋਲਨ ਦੌਰਾਨ ਨੌਜਵਾਨਾਂ ਨੇ ਬੈਰੀਕੇਡ ਨੂੰ ਤੋੜਨ ਦੀ ਕੀਤੀ ਕੋਸ਼ਿਸ਼

ਹਰਿਆਣਾ: ਕਿਸਾਨਾਂ ਦੇ ‘ਦਿੱਲੀ ਚਲੋ’ (Delhi Chalo) ਰੋਸ ਮਾਰਚ ਵਿੱਚ ਸ਼ਾਮਲ ਨੌਜਵਾਨਾਂ ਦੇ ਇੱਕ ਸਮੂਹ ਨੇ ਅੱਜ ਅੰਬਾਲਾ ਵਿੱਚ ਸ਼ੰਭੂ ਸਰਹੱਦ (Shambhu border) ‘ਤੇ ਲਗਾਏ ਬੈਰੀਕੇਡ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ , ਜਿਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਭੀੜ ਨੂੰ ਹਟਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਹਨ ।

ਅਧਿਕਾਰੀਆਂ ਨੇ ਦੱਸਿਆ ਕਿ ਹਰਿਆਣਾ ਪੁਲਿਸ ਵੱਲੋਂ ਬੈਰੀਕੇਡ ਤੋਂ ਦੂਰ ਰਹਿਣ ਦੀ ਅਪੀਲ ਕਰਨ ਦੇ ਬਾਵਜੂਦ ਕਈ ਨੌਜਵਾਨ ਪਿੱਛੇ ਨਹੀਂ ਹਟੇ ਅਤੇ ਬੈਰੀਕੇਡ ਦੇ ਉੱਪਰ ਹੀ ਖੜ੍ਹੇ ਰਹੇ। ਉਨ੍ਹਾਂ ਕਿਹਾ ਕਿ ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਲੋਹੇ ਦੇ ਬੈਰੀਕੇਡ ਤੋੜ ਕੇ ਘੱਗਰ ਦਰਿਆ ਦੇ ਪੁਲ ਤੋਂ ਹੇਠਾਂ ਸੁੱਟਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਅੱਥਰੂ ਗੈਸ ਦੇ ਕਈ ਗੋਲੇ ਛੱਡੇ।

ਬਾਅਦ ਵਿੱਚ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਸੁੱਟਣ ਲਈ ਡਰੋਨ ਦੀ ਵਰਤੋਂ ਵੀ ਕੀਤੀ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਹੈ ਕਿ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ‘ਤੇ ਦਬਾਅ ਬਣਾਉਣ ਲਈ ਅੱਜ ਦਿੱਲੀ ਵੱਲ ਮਾਰਚ ਕਰਨਗੇ।

By admin

Related Post

Leave a Reply