ਕੁਵੈਤ ‘ਚ ਅੱਗ ਦੀ ਲਪੇਟ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੇ ਸਰਕਾਰ ਨੇ ਮੁਆਵਜ਼ਾ ਦੇਣ ਕੀਤਾ ਐਲਾਨ
By admin / June 19, 2024 / No Comments / World News
ਕੁਵੈਤ : ਕੁਵੈਤ ਦੀ ਸਰਕਾਰ ਦੱਖਣੀ ਅਹਿਮਦੀ ਗਵਰਨੋਰੇਟ ਵਿੱਚ ਹਾਲ ਹੀ ਵਿੱਚ ਲੱਗੀ ਅੱਗ ਵਿੱਚ ਮਾਰੇ ਗਏ 46 ਭਾਰਤੀਆਂ ਸਮੇਤ ਸਾਰੇ 50 ਲੋਕਾਂ ਦੇ ਪਰਿਵਾਰਾਂ ਨੂੰ 15-15 ਹਜ਼ਾਰ ਡਾਲਰ ਦਾ ਮੁਆਵਜ਼ਾ ਦੇਵੇਗੀ। ਇਹ ਦਾਅਵਾ ਇੱਕ ਖ਼ਬਰ ਵਿੱਚ ਕੀਤਾ ਗਿਆ ਹੈ। ਕੁਵੈਤੀ ਅਧਿਕਾਰੀਆਂ ਮੁਤਾਬਕ 12 ਜੂਨ ਨੂੰ ਮੰਗਾਫ ਇਲਾਕੇ ‘ਚ ਸੱਤ ਮੰਜ਼ਿਲਾ ਇਮਾਰਤ ‘ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਸੀ। ਇਮਾਰਤ ਵਿੱਚ 196 ਪ੍ਰਵਾਸੀ ਮਜ਼ਦੂਰ ਰਹਿ ਰਹੇ ਸਨ, ਜਿਨ੍ਹਾਂ ਵਿੱਚ ਜ਼ਿਆਦਾਤਰ ਭਾਰਤੀ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਕੁਵੈਤ ਦੇ ਅਮੀਰ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਾਬਰ ਅਲ-ਸਬਾਹ ਦੇ ਹੁਕਮਾਂ ‘ਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 15 ਹਜ਼ਾਰ ਡਾਲਰ (12.5 ਲੱਖ ਰੁਪਏ) ਦੀ ਰਾਸ਼ੀ ਦਿੱਤੀ ਜਾਵੇਗੀ।
ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਅਖਬਾਰ ਨੇ ਲਿਖਿਆ ਹੈ ਕਿ ਇਹ ਰਕਮ ਸਬੰਧਤ ਦੂਤਾਵਾਸਾਂ ਨੂੰ ਪਹੁੰਚਾ ਦਿੱਤੀ ਜਾਵੇਗੀ। ਇਸ ਅੱਗ ‘ਚ ਤਿੰਨ ਫਿਲੀਪੀਨੋ ਨਾਗਰਿਕਾਂ ਦੀ ਵੀ ਮੌਤ ਹੋ ਗਈ ਅਤੇ ਇਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਸਬੰਧਤ ਦੂਤਾਵਾਸ ਇਹ ਰਕਮ ਮ੍ਰਿਤਕਾਂ ਦੇ ਪਰਿਵਾਰਾਂ ਤੱਕ ਪਹੁੰਚਾਉਣ ਦਾ ਕੰਮ ਕਰਨਗੇ, ਭਾਰਤ ਸਰਕਾਰ ਨੇ ਭਿਆਨਕ ਅੱਗ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਕੇਰਲ ਸਰਕਾਰ ਨੇ ਪਿਛਲੇ ਹਫਤੇ ਕਿਹਾ ਸੀ ਕਿ ਉਹ ਆਪਣੇ ਰਾਜ ਦੇ ਲੋਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ, ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੀ ਜਾਨ ਗਵਾਈ ਸੀ।
The post ਕੁਵੈਤ ‘ਚ ਅੱਗ ਦੀ ਲਪੇਟ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੇ ਸਰਕਾਰ ਨੇ ਮੁਆਵਜ਼ਾ ਦੇਣ ਕੀਤਾ ਐਲਾਨ appeared first on Timetv.