ਜਲੰਧਰ: ਕੇਂਦਰ ਸਰਕਾਰ (The Central Government) ਨੇ ਆਈ.ਏ.ਐਸ. ਅਧਿਕਾਰੀ ਪਰਮਪਾਲ ਕੌਰ (IAS Officer Parampal Kaur) ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਕੇਂਦਰ ਸਰਕਾਰ ਦੀ ਤਰਫੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪਰਮਪਾਲ ਕੌਰ ਦਾ ਅਸਤੀਫ਼ਾ ਆਲ ਇੰਡੀਆ ਸਰਵਿਸ ਰੂਲਜ਼ ਦੀ ਸਰਵਿਸ 3 ਤਹਿਤ ਪ੍ਰਵਾਨ ਕਰ ਲਿਆ ਗਿਆ ਹੈ। ਇਹ ਨਿਯਮ ਕੇਂਦਰ ਸਰਕਾਰ ਨੂੰ ਉਨ੍ਹਾ ਆਈ.ਏ.ਐੱਸ. ਅਫ਼ਸਰਾਂ ਦੇ ਅਸਤੀਫ਼ੇ ਮੰਜੂਰ ਕਰਨ ਦੀ ਸ਼ਕਤੀਆਂ ਦਿੰਦਾ ਹੈ,ਜਿੰਨ੍ਹਾਂ ਦੇ ਅਸਤੀਫ਼ੇ ਰਾਜ ਸਰਕਾਰਾਂ ਦੁਆਰਾ ਮੰਜੂਰ ਨਹੀਂ ਕੀਤੇ ਜਾਂਦੇ ਹਨ।

ਦਰਅਸਲ, ਕੇਂਦਰ ਸਰਕਾਰ ਦੇ ਪਰਸੋਨਲ ਅਤੇ ਟਰੇਨਿੰਗ ਵਿਭਾਗ ਆਈ.ਏ.ਐਸ. ਅਫਸਰਾਂ ਦੀ ਨਿਯੁਕਤੀ ਕਰਦੇ ਹਨ ਅਤੇ ਇਸ ਤੋਂ ਬਾਅਦ ਉਨ੍ਹਾਂ ਦੀਆਂ ਨਿਯੁਕਤੀਆਂ ਵੱਖ-ਵੱਖ ਰਾਜਾਂ ਵਿੱਚ ਕੀਤੀਆਂ ਜਾਂਦੀਆਂ ਹਨ। ਪਰ ਜੇਕਰ ਰਾਜ ਵੱਲੋਂ ਅਜਿਹੇ ਅਧਿਕਾਰੀਆਂ ਦੇ ਅਸਤੀਫ਼ੇ ਪ੍ਰਵਾਨ ਨਹੀਂ ਕੀਤੇ ਜਾਂਦੇ ਤਾਂ ਕੇਂਦਰ ਸਰਕਾਰ ਕੋਲ ਅਸਤੀਫ਼ੇ ਪ੍ਰਵਾਨ ਕਰਨ ਦੇ ਅਧਿਕਾਰ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਮਪਾਲ ਕੌਰ ਦੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਇਤਰਾਜ਼ ਪ੍ਰਗਟਾਇਆ ਸੀ ਅਤੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਗਿਆ ਸੀ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਪਰਮਪਾਲ ਕੌਰ ਨੇ ਆਪਣਾ ਅਸਤੀਫ਼ਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ਸੀ ਪਰ ਰਾਜ ਸਰਕਾਰ ਵੱਲੋਂ ਅਸਤੀਫ਼ਾ ਪ੍ਰਵਾਨ ਨਾ ਕੀਤੇ ਜਾਣ ਦੇ ਬਾਵਜੂਦ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਬਠਿੰਡਾ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦਾ ਅਸਤੀਫ਼ਾ ਨਿਯਮਾਂ ਦੇ ਖ਼ਿਲਾਫ਼ ਹੈ, ਇਸ ਲਈ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਸੂਬਾ ਸਰਕਾਰ ਪਰਮਪਾਲ ਦੇ ਅਸਤੀਫ਼ੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਅਤੇ ਜੇਕਰ ਉਨ੍ਹਾਂ ਦਾ ਅਸਤੀਫ਼ਾ ਸਹੀ ਕਾਰਨਾਂ ਕਰਕੇ ਨਹੀਂ ਸੀ ਤਾਂ ਉਨ੍ਹਾਂ ਖ਼ਿਲਾਫ਼ ਜਾਂਚ ਕਰਵਾਈ ਜਾਵੇਗੀ। ਹਾਲਾਂਕਿ ਉਨ੍ਹਾਂ ਨੇ ਇਸ ਬਾਰੇ ਕੁਝ ਸਪੱਸ਼ਟ ਨਹੀਂ ਕੀਤਾ ਕਿ ਇਹ ਕਿਸ ਤਰ੍ਹਾਂ ਦੀ ਜਾਂਚ ਹੋਵੇਗੀ ਅਤੇ ਇਸ ‘ਤੇ ਕੀ ਕਾਰਵਾਈ ਕੀਤੀ ਜਾਵੇਗੀ।

ਭਗਵੰਤ ਮਾਨ ਨੇ ਇਹ ਸਾਰਾ ਐਲਾਨ ਆਪਣੇ ਟਵਿੱਟਰ ਹੈਂਡਲ ‘ਤੇ ਕੀਤਾ ਸੀ ਅਤੇ ਲਿਖਿਆ ਸੀ ਕਿ ਸੇਵਾਵਾਂ ਤੋਂ ਛੁਟਕਾਰਾ ਪਾਉਣ ਦਾ ਵੀ ਇਕ ਤਰੀਕਾ ਹੈ, ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ, ਇਸ ਤਰ੍ਹਾਂ ਉਹ ਆਪਣੀ ਜ਼ਿੰਦਗੀ ਦੀ ਸਾਰੀ ਜਾਇਦਾਦ ਗੁਆ ਸਕਦੇ ਹਨ। ਪਰਮਪਾਲ ਕੌਰ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ, ਜੋ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵਿੱਚ ਮੰਤਰੀ ਸੀ ਅਤੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਕੰਮ ਕਰ ਚੁੱਕੇ ਹਨ।

Leave a Reply