November 5, 2024

ਕੇਂਦਰ ਸਰਕਾਰ ਵੱਲੋਂ MSP ਵਾਧੇ ਦੇ ਫ਼ੈਸਲੇ ਨੂੰ ਲੈ ਕੇ ਭੜਕੇ ਕਿਸਾਨ

ਪੰਜਾਬ: ਕੇਂਦਰ ਸਰਕਾਰ (The Central Government) ਵੱਲੋਂ 14 ਫਸਲਾਂ ’ਤੇ ਐਮ.ਐਸ.ਪੀ. ਵਾਧੇ ਦੇ ਫ਼ੈਸਲੇ ਨੂੰ ਮੰਨਣ ਤੋਂ ਕਿਸਾਨਾਂ ਨੇ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਅੱਜ ਪ੍ਰੈਸ ਕਾਨਫਰੰਸ (Press Conference) ਬੁਲਾਈ ਗਈ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਆਪਣਾ ਧਰਨਾ ਜਾਰੀ ਰੱਖਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਨੇ ਦੱਸਿਆ ਕਿ ਬੀਤੇ ਦਿਨੀਂ ਕੇਂਦਰ ਵੱਲੋਂ 14 ਫ਼ਸਲਾਂ ‘ਤੇ ਐਮ.ਐਸ.ਪੀ. ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਮ.ਐਸ.ਪੀ. ਵਿੱਚ ਹਰ 6 ਮਹੀਨੇ ਬਾਅਦ ਵਾਧਾ ਕੀਤਾ ਜਾ ਰਿਹਾ ਹੈ ਪਰ ਇਸ ਹਿਸਾਬ ਨਾਲ ਫਸਲਾਂ ਦੀ ਖਰੀਦ ਨਾ ਹੋਣਾ ਗੰਭੀਰ ਮੁੱਦਾ ਹੈ। ਕਿਸਾਨ ਇਸ ਸਬੰਧੀ ਕਾਨੂੰਨੀ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।

ਕਿਸਾਨ ਆਗੂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਆਪਣਾ ਧਰਨਾ ਜਾਰੀ ਰੱਖਣਗੇ। ਉਹ ਅੱਜ ਕਿਸਾਨ ਭਵਨ ਵਿਖੇ ਆਪਣੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕਰਨਗੇ ਅਤੇ ਪ੍ਰੈਸ ਨੂੰ ਆਪਣੀ ਰਣਨੀਤੀ ਬਾਰੇ ਜਾਣਕਾਰੀ ਦੇਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਅੱਜ ਕੋਈ ਰੇਲ ਗੱਡੀ ਕਿਸਾਨਾਂ ਵੱਲੋਂ ਨਹੀਂ ਰੋਕੀ ਜਾਵੇਗੀ।

By admin

Related Post

Leave a Reply